ਬਸਤੀ ਸ਼ੇਖ ਨੇੜੇ ਪਾਰਕ ''ਚੋਂ ਜ਼ਖ਼ਮੀ ਹਾਲਤ ''ਚ ਮਿਲਿਆ ਨੌਜਵਾਨ, ਫੈਲੀ ਦਹਿਸ਼ਤ

08/08/2020 1:27:05 PM

ਜਲੰਧਰ (ਸੋਨੂੰ)— ਜਲੰਧਰ ਦੇ ਬਸਤੀ ਸ਼ੇਖ ਦੇ ਇਕ ਇਲਾਕੇ 'ਚ ਪਾਰਕ 'ਚੋਂ ਜ਼ਮੀਨ 'ਤੇ ਡਿੱਗੇ ਜ਼ਖ਼ਮੀ ਹਾਲਤ 'ਚ ਨੌਜਵਾਨ ਦੇ ਮਿਲਣ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ। ਨੇੜੇ ਦੇ ਲੋਕਾਂ ਨੇ ਪੁਲਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਤਾਂ ਪੁਲਸ ਨੇ ਮੌਕੇ 'ਤੇ ਆ ਕੇ ਵੇਖਿਆ ਤਾਂ ਨੌਜਵਾਨ ਜ਼ਖਮੀ ਹਾਲਤ 'ਚ ਸਾਹ ਲੈ ਰਿਹਾ ਸੀ। ਤੁਰੰਤ ਐਂਬੂਲੈਂਸ ਰਾਹੀਂ ਉਸ ਨੂੰ ਸਿਵਲ ਹਸਪਤਾਲ 'ਚ ਪਹੁੰਚਾਇਆ ਗਿਆ।


ਮਿਲੀ ਜਾਣਕਾਰੀ ਮੁਤਾਬਕ ਹਰ ਰੋਜ਼ ਸਵੇਰੇ 7 ਵਜੇ ਸੈਰ ਕਰਨ ਆਏ ਵਿਅਕਤੀ ਨੇ ਕਿਹਾ ਕਿ ਜ਼ਮੀਨ 'ਤੇ ਇਕ ਨੌਜਵਾਨ ਜ਼ਖ਼ਮੀ ਹਾਲਤ 'ਚ ਡਿੱਗਾ ਪਿਆ ਸੀ। ਉਸ ਨੂੰ ਵੇਖ ਇੰਝ ਲੱਗ ਰਿਹਾ ਸੀ ਕਿ ਕਿਸੇ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੋਵੇ। ਉਸ ਨੂੰ ਵੇਖਦੇ ਹੀ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ। ਥਾਣਾ ਨੰਬਰ-5 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀ ਹਾਲਤ 'ਚ ਪਏ ਨੌਜਵਾਨ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ 'ਚ ਪਹੁੰਚਾਇਆ। ਫਿਲਹਾਲ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ।  

shivani attri

This news is Content Editor shivani attri