ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ਵਾਲਾ ਮੁਲਜ਼ਮ ਆਇਆ ਪੁਲਸ ਅੜਿੱਕੇ

08/17/2022 5:14:00 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਬੇਟ ਇਲਾਕੇ ਦੇ ਕਿਸੇ ਪਿੰਡ ਵਿੱਚੋਂ ਨਾਬਾਲਗ ਕੁੜੀ ਨੂੰ ਵਰਗਲਾ ਕੇ ਕਿਧਰੇ ਲੈ ਜਾਣ ਵਾਲੇ ਮੁਲਜ਼ਮ ਨੂੰ ਟਾਂਡਾ ਪੁਲਸ ਨੇ ਕਾਬੂ ਕਰ ਲਿਆ ਹੈ। ਇਸ ਦੇ ਨਾਲ ਹੀ ਕੁੜੀ ਨੂੰ ਬਰਾਮਦ ਕਰਕੇ ਉਸ ਦੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਰਾਹੁਲ ਪੁੱਤਰ ਰਾਜੂ ਵਾਸੀ ਖੁੱਡਾ ਦੇ ਖਿਲਾਫ ਲੜਕੀ ਦੇ ਪਿਤਾ ਨੇ 24 ਜੁਲਾਈ ਨੂੰ ਮਾਮਲਾ ਦਰਜ ਕਰਵਾਇਆ ਸੀ। ਹੁਣ ਇਸ ਨੂੰ ਕਾਬੂ ਕਰਨ ਉਪਰੰਤ ਅੱਜ ਉਸ ਨੂੰ ਮਾਣਯੋਗ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ।


shivani attri

Content Editor

Related News