ਬੁਲੰਦਪੁਰ ਵਿਖੇ ਲਾਪਤਾ ਹੋਇਆ ਬੱਚਾ 4 ਘੰਟਿਆਂ ’ਚ ਬਰਾਮਦ ਕਰਕੇ ਮਾਤਾ-ਪਿਤਾ ਨੂੰ ਸੌਂਪਿਆ
Monday, Jun 05, 2023 - 05:48 PM (IST)
ਜਲੰਧਰ (ਮਾਹੀ)-ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਬੁਲੰਦਪੁਰ ਵਿਖੇ ਨਾਬਾਲਗ ਬੱਚਾ ਆਪਣੇ ਘਰ ਤੋਂ ਚਲਾ ਗਿਆ ਸੀ, ਜਿਸ ਦੀ ਸੂਚਨਾ ਬੱਚੇ ਦੇ ਪਿਤਾ ਵੱਲੋਂ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ ਸਿਕੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ।
ਜਾਂਚ ਉਪਰੰਤ ਮਕਸੂਦਾਂ ਪੁਲਸ ਨੇ 4 ਘੰਟਿਆਂ ’ਚ ਹੀ ਬੱਚੇ ਨੂੰ ਬਰਾਮਦ ਕਰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ। ਇਸ ਸਬੰਧੀ ਐੱਸ. ਐੱਚ. ਓ. ਮਕਸੂਦਾਂ ਸਿਕੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਉਨ੍ਹਾਂ ਵੱਲੋਂ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਨਾਲ ਵਾਲੀ ਗਲੀ ਦੇ ਕੈਮਰੇ ਚੈੱਕ ਕੀਤੇ ਗਏ ਤਾਂ ਉਹ ਬੱਚਾ ਘਰ ’ਚ ਦਾਖ਼ਲ ਹੁੰਦਾ ਵਿਖਾਈ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਜਗ੍ਹਾ ’ਤੇ ਜਾ ਕੇ ਵੇਖਿਆ ਤਾਂ ਬੱਚਾ ਉੱਥੇ ਮੌਜੂਦ ਸੀ। ਐੱਸ. ਐੱਚ. ਓ. ਨੇ ਦੱਸਿਆ ਕਿ ਇਹ ਬੱਚਾ ਖੇਡਦਾ-ਖੇਡਦਾ ਆਪਣੇ ਦੋਸਤ ਦੇ ਘਰ ਚਲਾ ਗਿਆ ਸੀ।
ਇਹ ਵੀ ਪੜ੍ਹੋ: ਫੇਸਬੁੱਕ ’ਤੇ ਦੋਸਤੀ ਕਰ ਕਸੂਤੀ ਘਿਰੀ ਔਰਤ, ਇਸ ਹੱਦ ਤੱਕ ਪਹੁੰਚ ਜਾਵੇਗੀ ਗੱਲ ਸੋਚਿਆ ਨਾ ਸੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani