ਸ਼ੱਕੀ ਹਾਲਾਤ ’ਚ ਘੁੰਮਦੇ ਵਿਅਕਤੀ ਨੂੰ ਕੀਤਾ ਪੁਲਸ ਹਵਾਲੇ
Friday, Jul 18, 2025 - 05:00 PM (IST)

ਹਾਜੀਪੁਰ (ਜੋਸ਼ੀ)-ਇਲਾਕੇ ’ਚ ਆਏ ਦਿਨ ਚੋਰੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਹੁਣ ਪਿੰਡਾਂ ਦੇ ਲੋਕ ਵੀ ਚੌਕਸ ਹੋ ਗਏ ਹਨ, ਜਿਸ ਦੇ ਚਲਦੇ ਬੀਤੀ ਰਾਤ ਪੁਲਸ ਸਟੇਸ਼ਨ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਸੀਪਰੀਆਂ ਵਿਖੇ ਇਕ ਵਿਅਕਤੀ ਨੂੰ ਸ਼ੱਕੀ ਹਾਲਾਤ ’ਚ ਪਿੰਡ ’ਚ ਘੁੰਮਦੇ ਹੋਏ ਨੂੰ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ, ਜਦਕਿ ਉਸ ਦਾ ਦੂਜਾ ਸਾਥੀ ਭੱਜਣ ’ਚ ਕਾਮਯਾਬ ਹੋ ਗਿਆ ׀
ਇਹ ਵੀ ਪੜ੍ਹੋ: ਵੇਖਦੇ ਹੀ ਵੇਖਦੇ ਪੰਜਾਬ ਦੇ ਇਸ ਇਲਾਕੇ 'ਚ ਸਕੂਲ ਕਰ 'ਤੇ ਬੰਦ, ਬਿਜਲੀ ਸਪਲਾਈ ਵੀ ਠੱਪ, ਜਾਣੋ ਕਾਰਨ
ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਸੀਪਰੀਆਂ ਦੇ ਲੋਕਾਂ ਨੇ ਪਿੰਡ ’ਚ ਸ਼ੱਕੀ ਹਲਾਤ ’ਚ ਘੁੰਮ ਰਹੇ ਦੋ ਵਿਅਕਤੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਚੋਂ ਇਕ ਨੂੰ ਤਾਂ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ ਪਰ ਦੂਜਾ ਫਰਾਰ ਹੋਣ ’ਚ ਸਫ਼ਲ ਹੋ ਗਿਆ। ਐੱਸ. ਐੱਚ. ਓ.ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਇਸ ਸ਼ੱਕੀ ਵਿਅਕਤੀ ਦੀ ਪੂਰੀ ਤਰ੍ਹਾਂ ਜਾਂਚ ਪੜਤਾਲ ਪਿੱਛੋਂ ਬਣਦੀ ਕਾਨੂਨੀ ਕਾਰਵਾਈ ਕੀਤੀ ਜਾਵੇਗੀ ׀
ਇਹ ਵੀ ਪੜ੍ਹੋ: Punjab: ਡਰਾਈਵਿੰਗ ਟੈਸਟ ਦੇਣ ਵਾਲੇ ਪੜ੍ਹ ਲੈਣ ਇਹ ਖ਼ਬਰ, ਹੋਵੇਗਾ ਟੋਕਨ ਸਿਸਟਮ ਲਾਗੂ, ਦੂਰ ਹੋਵੇਗੀ ਇਹ ਪਰੇਸ਼ਾਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e