ਆਪ੍ਰੇਸ਼ਨ ਸੀਲ-5 ਤਹਿਤ ਐਕਸ਼ਨ ''ਚ ਪੁਲਸ, ਸ਼ਰਾਰਤੀ ਅਨਸਰਾਂ ''ਤੇ ਰੱਖੀ ਨਜ਼ਰ
Wednesday, Dec 06, 2023 - 01:26 PM (IST)
ਰੂਪਨਗਰ (ਗੁਰਮੀਤ)- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਕ ਸੂਬੇ ਭਰ ਵਿਚ ਇੰਟਰ-ਸਟੇਟ ਨਾਕੇ ਲਗਾਏ ਗਏ ਹਨ। ਇਸੇ ਮੁਹਿੰਮ ਤਹਿਤ ਐੱਸ. ਐੱਸ. ਪੀ. ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਰੂਪਨਗਰ ਪੁਲਸ ਵੱਲੋਂ ਆਪ੍ਰੇਸ਼ਨ ਸੀਲ-5 ਤਹਿਤ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ਼ ਅਤੇ ਹੋਰ ਸੂਬਿਆਂ ਦੇ ਨਾਲ ਲਗਦੇ ਇਲਾਕਿਆਂ ਉਤੇ ਨਾਕੇ ਲਗਾਕੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਸ. ਗੁਲਨੀਤ ਸਿੰਘ ਖੁਰਾਣਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਪ੍ਰੇਸ਼ਨ ਸੀਲ-5 ਤਹਿਤ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ ਨਾਲ ਲਗਦੇ ਵੱਖ-ਵੱਖ 7 ਥਾਵਾਂ ਉਤੇ ਇਹ ਇੰਟਰ-ਸਟੇਟ ਨਾਕੇ ਲਗਾਏ ਗਏ ਹਨ ਤਾਂ ਜੋ ਮਾੜੇ ਅਨਸਰਾਂ ਕਾਬੂ ਕੀਤਾ ਜਾ ਸਕੇ ਅਤੇ ਹਰ ਪੱਧਰ ਉਤੇ ਅਪਰਾਧਿਕ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਮੋਬਾਇਲ ਸੁਣਦਿਆਂ 20 ਸਾਲਾ ਨੌਜਵਾਨ ਨਾਲ ਵਾਪਰੀ ਅਣਹੋਣੀ ਨੇ ਵਿਛਾਏ ਸੱਥਰ, ਮਿਲੀ ਰੂਹ ਕੰਬਾਊ ਮੌਤ
ਉਨ੍ਹਾਂ ਅੱਗੇ ਕਿਹਾ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤੇ ਨਕੇਲ ਕੱਸਣ ਅਤੇ ਕਾਬੂ ਹੈ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਵਾਹਨ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ ਤਕੀਨੀਕੀ ਉਪਕਰਣਾਂ ਦੇ ਨਾਲ ਵੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ ਹਨ। ਇਸ ਮੌਕੇ ਐੱਸ. ਪੀ. ਤਰੁਣ ਰਤਨ, ਡੀ. ਐੱਸ. ਪੀ. ਤਰਲੋਚਨ ਸਿੰਘ, ਡੀ. ਐੱਸ. ਪੀ. ਗੁਰਮੀਤ ਸਿੰਘ, ਐੱਸ. ਐੱਚ. ਓ. ਰੋਹਿਤ ਸ਼ਰਮਾ ਅਤੇ ਪੁਲਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ : ਜਲੰਧਰ ਦੇ ਇਸ ਮਸਾਜ ਸੈਂਟਰ ’ਚ ਚੱਲ ਰਿਹੈ ਗੰਦਾ ਧੰਦਾ, ਸਾਹਮਣੇ ਆਏ ਸਟਿੰਗ ਨਾਲ ਹੋਇਆ ਵੱਡਾ ਖ਼ੁਲਾਸਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।