ਸ਼ੱਕੀ ਹਾਲਾਤ ’ਚ ਵਿਅਕਤੀ ਦੀ ਲਾਸ਼ ਝਾੜੀਆਂ ’ਚੋਂ ਮਿਲੀ, ਕਤਲ ਦਾ ਖ਼ਦਸ਼ਾ
Thursday, Dec 18, 2025 - 07:17 PM (IST)
ਰੂਪਨਗਰ (ਵਿਜੇ ਸ਼ਰਮਾ)-ਅੱਜ ਮਲਿਕਪੁਰ ਨੇੜੇ ਇਕ ਮੈਦਾਨ ’ਚ ਝਾੜੀਆਂ ਵਿੱਚ ਇਕ ਵਿਅਕਤੀ ਦੀ ਸ਼ੱਕੀ ਹਾਲਾਤ ਵਿਚ ਲਾਸ਼ ਬਰਾਮਦ ਕੀਤੀ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਜਸਵਿੰਦਰ ਦੀ ਮਾਤਾ ਮੁਖਤਿਆਰ ਪਤਨੀ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਆਪਣੇ ਸਹੁਰੇ ਘਰ ਰਹਿੰਦਾ ਸੀ ਅਤੇ ਕਬਾੜ ਵੇਚਣ ਦਾ ਕੰਮ ਕਰਦਾ ਸੀ। ਜਦੋਂ ਉਹ ਦੋ ਦਿਨਾਂ ਤੋਂ ਕਬਾੜੀਏ ਕੋਲ ਨਹੀਂ ਗਿਆ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਇਕ ਵਿਅਕਤੀ ਦੀ ਮੌਤ ਬਾਰੇ ਸੂਚਿਤ ਕੀਤਾ ਗਿਆ ਤਾਂ ਉਨ੍ਹਾਂ ਨੂੰ ਜਸਵਿੰਦਰ ਦੀ ਲਾਸ਼ ਝਾੜੀਆਂ ਵਿੱਚ ਪਈ ਮਿਲੀ। ਉਸ ਦਾ ਮੋਟਰਸਾਈਕਲ ਟੁੱਟਿਆ ਹੋਇਆ ਸੀ ਅਤੇ ਚਾਬੀਆਂ ਗਾਇਬ ਸਨ। ਉਸ ਦੇ ਸਿਰ ਦੇ ਪਿਛਲੇ ਪਾਸੇ ਸੱਟਾਂ ਦੇ ਨਿਸ਼ਾਨ ਸਨ, ਉਨ੍ਹਾਂ ਸ਼ੱਕ ਜਾਹਰ ਕੀਤਾ ਕਿ ਜਸਵਿੰਦਰ ਦਾ ਕਤਲ ਕਿਸੇ ਅਣਪਛਾਤੇ ਵਿਅਕਤੀ ਨੇ ਕੀਤਾ ਹੈ।
ਇਹ ਵੀ ਪੜ੍ਹੋ: ਰਾਣਾ ਬਲਾਚੌਰੀਆ ਦਾ ਕਤਲ ਸਿਰਫ਼ ਟਰੇਲਰ! ਅਜੇ 35 ਹੋਰ...,ਗੈਂਗਸਟਰ ਡੋਨੀ ਬੱਲ ਦਾ ਵੱਡਾ ਖ਼ੁਲਾਸਾ
