ਕਪੂਰਥਲਾ ਕੇਂਦਰੀ ਜੇਲ੍ਹ ’ਚੋਂ 2 ਮੋਬਾਇਲ ਤੇ ਸਿਮ ਕਾਰਡ ਸਮੇਤ ਹੋਰ ਸਾਮਾਨ ਬਰਾਮਦ

02/03/2023 4:59:06 PM

ਕਪੂਰਥਲਾ (ਭੂਸ਼ਣ/ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੀਤੀ ਰਾਤ ਸੀ. ਆਰ. ਪੀ. ਐੱਫ. ਅਤੇ ਜੇਲ੍ਹ ਪੁਲਸ ਵੱਲੋਂ ਚਲਾਈ ਗਈ ਸਾਂਝੀ ਚੈਕਿੰਗ ਮੁਹਿੰਮ ਦੌਰਾਨ 2 ਮੋਬਾਇਲ, 2 ਸਿਮ ਕਾਰਡ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ 3 ਹਵਾਲਾਤੀਆਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਹਨ। ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਜੇਲ੍ਹ ਦੇ ਹੁਕਮਾਂ ’ਤੇ ਸੂਬਾ ਭਰ ਦੀਆਂ ਜੇਲਾਂ ’ਚ ਚੱਲ ਰਹੀ ਵਿਸ਼ੇਸ਼ ਸਰਚ ਮੁਹਿੰਮ ਦੌਰਾਨ ਬੀਤੀ ਰਾਤ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਨੇ ਵੱਡੇ ਪੱਧਰ ’ਤੇ ਵੱਖ-ਵੱਖ ਬੈਰਕਾਂ ’ਚ ਚੈਕਿੰਗ ਮੁਹਿੰਮ ਚਲਾਈ ਸੀ, ਜਿਸ ਦੌਰਾਨ ਸਾਰੇ ਬੈਰਕਾਂ ’ਚ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ। ਇਸ ਪੂਰੀ ਮੁਹਿੰਮ ਦੌਰਾਨ ਸੁਰੱਖਿਆ ਟੀਮਾਂ ਨੇ 2 ਮੋਬਾਇਲ, 2 ਸਿਮ ਕਾਰਡ, ਏਅਰਪੋਡ ਅਤੇ ਇਕ ਏਅਰਫੋਨ ਬਰਾਮਦ ਕੀਤਾ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਕਾਂਗਰਸ ਨੇ ਸੰਸਦ ਮੈਂਬਰ ਪਰਨੀਤ ਕੌਰ ਨੂੰ ਪਾਰਟੀ 'ਚੋਂ ਕੀਤਾ ਮੁਅੱਤਲ

ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਹਵਾਲਾਤੀ ਸਤਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਪਲਾਹੀ ਥਾਣਾ ਮੇਹਟੀਆਣਾ ਜ਼ਿਲਾ ਹੁਸ਼ਿਆਰਪੁਰ, ਮੁਹੰਮਦ ਇਲੀਆਸ ਪੁੱਤਰ ਗੁਲਾਮ ਮੁਹੰਮਦ ਵਾਸੀ ਪੁਲਵਾਮਾ ਜੰਮੂ ਕਸ਼ਮੀਰ ਤੇ ਮਹਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਫਿਲੌਰ ਜ਼ਿਲ੍ਹਾ ਜਲੰਧਰ ਖ਼ਿਲਾਫ਼ ਮਾਮਲੇ ਦਰਜ ਕਰ ਲਏ।

ਇਹ ਵੀ ਪੜ੍ਹੋ : ਪਹਿਲਾਂ ਵਿਖਾਏ ਅਮਰੀਕਾ ਦੇ ਸੁਫ਼ਨੇ ਫਿਰ ਸਾਜਿਸ਼ ਰਚ ਕੇ ਕੀਤੀ 40 ਲੱਖ ਦੀ ਠੱਗੀ, ਖੁੱਲ੍ਹੇ ਭੇਤ ਨੇ ਉਡਾਏ ਸਭ ਦੇ ਹੋਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

shivani attri

This news is Content Editor shivani attri