ਪੁਲਸ ਮੁਲਾਜ਼ਮ ਦੇ ਘਰੋਂ 15 ਤੋਲੇ ਸੋਨੇ ਦੇ ਗਹਿਣੇ ਤੇ ਲੱਖਾਂ ਦੀ ਨਕਦੀ ''ਤੇ ਚੋਰਾਂ ਨੇ ਕੀਤਾ ਹੱਥ ਸਾਫ਼

04/04/2022 3:20:41 PM

ਫਿਲੌਰ (ਮੁਨੀਸ਼ ਬਾਵਾ) : ਸਬ-ਡਵੀਜ਼ਨ ਫਿਲੌਰ ਇਸ ਵਕਤ ਕ੍ਰਾਈਮ ਕਾਰਨ ਲਗਾਤਾਰ ਸੁਰਖੀਆਂ ਵਿਚ ਹੈ, ਜਿੱਥੇ 10 ਦਿਨਾਂ 'ਚ 3 ਕਤਲ ਦੀਆਂ ਵਾਰਦਾਤਾਂ ਵਾਪਰੀਆਂ, ਉੱਥੇ ਹੀ ਚੋਰੀ ਤੇ ਲੁੱਟ-ਖੋਹਾਂ ਦੀਆਂ ਘਟਨਾਵਾਂ ਆਮ ਗੱਲ ਹੋ ਗਈ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਫਿਲੌਰ 'ਚ ਰਹਿੰਦੇ ਇਕ ਪੁਲਸ ਮੁਲਾਜ਼ਮ ਦਾ, ਜਿਸ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ 15 ਤੋਲੇ ਸੋਨੇ ਦੇ ਗਹਿਣੇ ਅਤੇ ਲੱਖਾਂ ਰੁਪਏ ਦੀ ਨਕਦੀ 'ਤੇ ਹੱਥ ਸਾਫ਼ ਕਰ ਦਿੱਤਾ।

ਇਹ ਵੀ ਪੜ੍ਹੋ : ਪਿਤਾ ਦੀ ਮੌਤ ਦਾ ਸਰਟੀਫਿਕੇਟ ਲੈਣ ਗਏ ਮਹਿਲਾ ਹੈਲਥ ਵਰਕਰ ਨਾਲ ਹੋਏ ਹੱਥੋਪਾਈ, ਮਾਮਲਾ ਦਰਜ

PunjabKesari

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਮੁਲਾਜ਼ਮ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਐੱਸ. ਐੱਸ. ਪੀ. ਦਫ਼ਤਰ ਕਪੂਰਥਲਾ 'ਚ ਤਾਇਨਾਤ ਹੈ। ਉਹ ਆਪਣੇ ਪਰਿਵਾਰ ਨਾਲ ਪਟਿਆਲਾ ਵਿਖੇ ਗਿਆ ਸੀ ਤੇ ਪਿੱਛੋਂ ਉਨ੍ਹਾਂ ਦੇ ਘਰ ਨੂੰ 3 ਚੋਰਾਂ ਨੇ ਨਿਸ਼ਾਨਾ ਬਣਾ ਦਿੱਤਾ, ਜੋ ਸੀ. ਸੀ. ਟੀ. ਵੀ. ਵਿਚ ਕੈਦ ਹੋ ਗਏ। ਗੁਰਦੀਪ ਨੇ ਦੱਸਿਆ ਕਿ ਚੋਰ ਉਨ੍ਹਾਂ ਦੇ ਘਰੋਂ 15 ਤੋਲੇ ਸੋਨੇ ਦੇ ਗਹਿਣੇ ਤੇ 3 ਲੱਖ ਦੇ ਕਰੀਬ ਨਕਦੀ ਚੋਰੀ ਕਰਕੇ ਲੈ ਗਏ।

ਇਹ ਵੀ ਪੜ੍ਹੋ : ਸਬ-ਇੰਸਪੈਕਟਰ ਤੋਂ ਦੁਖੀ ਵਿਅਕਤੀ ਨੇ ਥਾਣੇ ਦੇ ਅੰਦਰ ਹੀ ਖੁਦ 'ਤੇ ਪੈਟਰੋਲ ਪਾ ਲਗਾਈ ਅੱਗ

ਇਸ ਸਬੰਧੀ ਫਿਲੌਰ ਪੁਲਸ ਨੂੰ ਸ਼ਿਕਾਇਤ ਦੇਣ 'ਤੇ ਮੌਕੇ 'ਤੇ ਆਏ ਜਾਂਚ ਅਧਿਕਾਰੀ ਏ. ਐੱਸ. ਆਈ. ਸੁਭਾਸ਼ ਕੁਮਾਰ ਨੇ ਕਿਹਾ ਕਿ ਫਿੰਗਰ ਪ੍ਰਿੰਟ ਟੀਮ ਨੂੰ ਸੱਦ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ। ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ, ਜਿਨ੍ਹਾਂ 'ਚ 3 ਨੌਜਵਾਨ ਨਜ਼ਰ ਆ ਰਹੇ ਹਨ।


Anuradha

Content Editor

Related News