ਬਾਰਿਸਟਾ ਸਾਹਮਣੇ ਹੋਏ ਗੋਲ਼ੀਕਾਂਡ ਨੂੰ ਸੁਲਝਾਉਣ ਲਈ ਪੁਲਸ ਪੱਬਾਂ ਭਾਰ, ਮਿਲੇ ਅਹਿਮ ਸੁਰਾਗ

Sunday, Jun 28, 2026 - 01:45 PM (IST)

ਬਾਰਿਸਟਾ ਸਾਹਮਣੇ ਹੋਏ ਗੋਲ਼ੀਕਾਂਡ ਨੂੰ ਸੁਲਝਾਉਣ ਲਈ ਪੁਲਸ ਪੱਬਾਂ ਭਾਰ, ਮਿਲੇ ਅਹਿਮ ਸੁਰਾਗ

ਸੁਲਤਾਨਪੁਰ ਲੋਧੀ (ਸੋਢੀ)-ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੇ ਸ਼ਹੀਦ ਊਧਮ ਸਿੰਘ ਚੌਕ ਵਿਚ ਸਥਿਤ ਬਾਰਿਸਟਾ ਕੈਫੇ ਸਾਹਮਣੇ ਬੀਤੇ ਦਿਨ ਚੱਲੀ ਗੋਲ਼ੀ ਦੇ ਮਾਮਲੇ ਨੂੰ ਸੁਲਝਾਉਣ ਲਈ ਜ਼ਿਲ੍ਹਾ ਕਪੂਰਥਲਾ ਦੀ ਪੁਲਸ ਪੱਬਾਂ ਭਾਰ ਹੋਈ ਪਈ ਹੈ। ਐੱਸ. ਐੱਸ. ਪੀ. ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ 'ਤੇ ਐੱਸ. ਪੀ. ਤਫਤੀਸ਼ ਹਰਿੰਦਰ ਸਿੰਘ ਗਿੱਲ ਦੀ ਨਿਗਰਾਨੀ ਹੇਠਾਂ ਪੁਲਸ ਵੱਲੋਂ ਵੱਖ-ਵੱਖ ਟੀਮਾਂ ਇਸ ਗੋਲੀਕਾਂਡ ਮਾਮਲੇ ਦੇ ਦੋਸ਼ੀ ਕਾਬੂ ਕਰਨ ਲਈ ਯਤਨਸ਼ੀਲ ਹਨ । ਇਸ ਸਬੰਧੀ ਪੁਲਸ ਨੂੰ ਅਹਿਮ ਸੁਰਾਗ ਮਿਲੇ ਹਨ। ਫਿਲਹਾਲ ਭਾਵੇਂ ਕਿਸੇ ਪੁਲਸ ਅਧਿਕਾਰੀ ਵੱਲੋਂ ਇਸ ਮਾਮਲੇ ਸਬੰਧੀ ਕੁਝ ਵੀ ਹੋਰ ਦੱਸਣ ਤੋ ਗੁਰੇਜ਼ ਕੀਤਾ ਜਾ ਰਿਹਾ ਹੈ ਅਤੇ ਇੰਨਾ ਹੀ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਦੋਸ਼ੀ ਜਲਦੀ ਹੀ ਕਾਬੂ ਕਰਕੇ ਲਏ ਜਾਣਗੇ ਅਤੇ ਸਾਰੇ ਮਾਮਲੇ ਬਾਰੇ ਜਲਦੀ ਪਰਦਾਫਾਸ਼ ਕੀਤਾ ਜਾਵੇਗਾ ।

ਇਹ ਵੀ ਪੜ੍ਹੋ: ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ, ਤੜਫ਼-ਤੜਫ਼ ਕੇ ਨਿਕਲੀ ਜਾਨ

ਫਿਲਹਾਲ ਪੁਲਸ ਨੇ ਇਸ ਕੇਸ ਦੀ ਪੁੱਛਗਿੱਛ ਲਈ ਹਲਕੇ ਦੇ ਇਕ ਪਿੰਡ ਤੋਂ ਕੁਝ ਵਿਅਕਤੀ ਸ਼ੱਕ ਦੇ ਆਧਾਰ 'ਤੇ ਰਾਊਂਡਅੱਪ ਕੀਤੇ ਹਨ, ਜਿਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ ਪਰ ਪੁਲਸ ਵੱਲੋਂ ਇਸ ਸਬੰਧੀ ਕਿਸੇ ਨੂੰ ਹਿਰਾਸਤ ਵਿਚ ਲੈਣ ਬਾਰੇ ਕਈ ਜਾਣਕਾਰੀ ਨਹੀ ਦਿੱਤੀ ਗਈ ਹੈ । ਪਤਾ ਲੱਗਾ ਹੈ ਕਿ ਕੁਝ ਦਿਨ ਪਹਿਲਾਂ ਬਾਰਿਸਤਾ ਕੈਫੇ ਦੇ ਮਾਲਕ ਬਿਕਰਮਜੀਤ ਸਿੰਘ ਬਬਲੂ ਨੂੰ ਕਿਸੇ ਅਣਪਛਾਤੇ ਨੰਬਰ ਤੋਂ ਫਿਰੌਤੀ ਸਬੰਧੀ ਧਮਕੀ ਮਿਲੀ ਸੀ ਅਤੇ ਉਸਤੋ ਕੁਝ ਦਿਨ ਬਾਅਦ ਹੀ ਇਕ ਬਿਨਾ ਨੰਬਰੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਬਾਰਿਸਟਾ ਮੁਹਰੇ ਗੋਲ਼ੀ ਚਲਾਈ ਅਤੇ ਫਰਾਰ ਹੋ ਗਏ ਸਨ।

ਇਹ ਵੀ ਪੜ੍ਹੋ: ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ! ਦੁਕਾਨਦਾਰ ਗ੍ਰਿਫ਼ਤਾਰ

ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਤੁਰੰਤ ਕੀਤੀ ਜਾਂਚ ਤੋ ਬਾਅਦ ਦੱਸਿਆ ਕਿ ਬਾਰਿਸਟਾ ਕੈਫੇ ਨੇੜੇ ਕੋਈ ਵੀ ਗੋਲੀ ਦਾ ਖੋਲ੍ਹ ਜਾਂ ਨਿਸ਼ਾਨ ਨਹੀਂ ਮਿਲਿਆ ਹੈ। ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੇ ਸੰਪਰਕ ਕੀਤੇ ਜਾਣ ਤੇ ਏਨਾ ਹੀ ਦੱਸਿਆ ਕਿ ਬਹੁਤ ਜਲਦੀ ਹੀ ਇਸ ਮਾਮਲੇ ਦੇ ਦੋਸ਼ੀ ਕਾਬੂ ਕਰ ਲਏ ਜਾਣਗੇ ਪਰ ਦੂਜੇ ਪਾਸੇ ਇਲਾਕੇ ਦੇ ਵਪਾਰੀਆਂ ਅਤੇ ਕਾਰੋਬਾਰੀ ਦੁਕਨਦਾਰਾਂ ਵਿਚ ਦਹਿਸ਼ਤ ਦਾ ਮਾਹੌਲ ਹੈ ।

ਇਹ ਵੀ ਪੜ੍ਹੋ: ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News