ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ ਪਾੜੀ
Tuesday, May 26, 2026 - 01:11 PM (IST)
ਜਲੰਧਰ (ਸ. ਹ.)-ਐਤਵਾਰ ਦੇਰ ਰਾਤ ਜਨਤਾ ਹਸਪਤਾਲ ਵਿਚ ਹੰਗਾਮਾ ਕਰ ਰਹੇ ਲੋਕਾਂ ਨੇ ਮਾਮਲਾ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਏ. ਐੱਸ. ਆਈ. ਨੂੰ ਘੇਰਾ ਪਾ ਲਿਆ, ਜਦਕਿ ਕਾਂਸਟੇਬਲ ਦੀ ਵਰਦੀ ਪਾੜ ਕੇ ਉਸ ਨੂੰ ਪੱਗ ਤੋਂ ਫੜ ਕੇ ਹੇਠਾਂ ਸੁੱਟ ਦਿੱਤਾ। ਪੁਲਸ ਪਾਰਟੀ ’ਤੇ ਹਮਲੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰ.-8 ਦੇ ਇੰਚਾਰਜ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਪਰ ਪੁਲਸ ਦੀ ਗੱਡੀ ਦੇਖ ਕੇ ਮੁਲਜ਼ਮ ਫ਼ਰਾਰ ਹੋ ਗਏ, ਜਦਕਿ ਇਕ ਮੁਲਜ਼ਮ ਨੂੰ ਪੁਲਸ ਨੇ ਭੱਜਦੇ ਹੋਏ ਕਾਬੂ ਕਰ ਲਿਆ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਪ੍ਰਕਿਰਿਆ ਜਾਰੀ, ਹੁਣ ਤੱਕ ਇੰਨੇ ਫ਼ੀਸਦੀ ਹੋਈ ਵੋਟਿੰਗ
ਥਾਣਾ ਨੰ.-8 ਦੇ ਇੰਚਾਰਜ ਸਾਹਿਲ ਚੌਧਰੀ ਨੇ ਦੱਸਿਆ ਕਿ ਐਤਵਾਰ ਦੇਰ ਰਾਤ ਥਾਣੇ ਵਿਚ ਫ਼ੋਨ ਆਇਆ ਸੀ ਕਿ 20 ਤੋਂ 25 ਲੋਕ ਜਨਤਾ ਹਸਪਤਾਲ ਵਿਚ ਡਾਕਟਰਾਂ ਅਤੇ ਸਟਾਫ਼ ਨਾਲ ਗਾਲੀ-ਗਲੋਚ ਕਰ ਰਹੇ ਹਨ। ਅਜਿਹੇ ਵਿਚ ਤੁਰੰਤ ਜ਼ੈਬਰਾ 39 ਨੂੰ ਮੌਕੇ ’ਤੇ ਪਹੁੰਚ ਕੇ ਰਿਪੋਰਟ ਕਰਨ ਲਈ ਕਿਹਾ ਗਿਆ। ਜਿਵੇਂ ਹੀ ਜ਼ੈਬਰਾ 36 ਦੇ ਮੁਲਾਜ਼ਮ ਸਿਪਾਹੀ ਹਰਪ੍ਰੀਤ ਸਿੰਘ ਅਤੇ ਏ. ਐੱਸ. ਆਈ. ਜਤਿੰਦਰ ਕੁਮਾਰ ਮੌਕੇ ’ਤੇ ਪਹੁੰਚੇ ਤਾਂ ਭੀੜ ਨੇ ਏ. ਐੱਸ. ਆਈ. ਨੂੰ ਘੇਰ ਲਿਆ, ਜਦਕਿ ਸਿਪਾਹੀ ਹਰਪ੍ਰੀਤ ਸਿੰਘ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਭੀੜ ਨੇ ਸਿਪਾਹੀ ਹਰਪ੍ਰੀਤ ਸਿੰਘ ਦੀ ਵਰਦੀ ਪਾੜ ਦਿੱਤੀ ਅਤੇ ਕਾਲਰ ਤੋਂ ਫੜ ਲਿਆ। ਇਸੇ ਦੌਰਾਨ ਕੁਝ ਨੌਜਵਾਨਾਂ ਅਤੇ ਇਕ ਔਰਤ ਨੇ ਹਰਪ੍ਰੀਤ ਦੀ ਪੱਗ ਤੋਂ ਫੜ ਕੇ ਉਸ ਨੂੰ ਹੇਠਾਂ ਸੁੱਟ ਦਿੱਤਾ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
ਪੁਲਸ ਪਾਰਟੀ ’ਤੇ ਹਮਲੇ ਦੀ ਸੂਚਨਾ ਦੋਬਾਰਾ ਥਾਣੇ ਵਿਚ ਦਿੱਤੀ ਗਈ। ਤੁਰੰਤ ਥਾਣਾ ਨੰ.-8 ਦੇ ਇੰਚਾਰਜ ਸਾਹਿਲ ਚੌਧਰੀ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਤਾਂ ਹਮਲਾਵਰ ਮੌਕੇ ਤੋਂ ਭੱਜ ਗਏ। ਪੁਲਸ ਨੇ ਇਕ ਮੁਲਜ਼ਮ ਨੂੰ ਮੌਕੇ ਤੋਂ ਕਾਬੂ ਕਰ ਲਿਆ, ਜਿਸ ਦੀ ਪਛਾਣ ਰਮਨਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਨਿਵਾਸੀ ਪਿੰਡ ਸੰਘਵਾਲ, ਕਰਤਾਰਪੁਰ ਵਜੋਂ ਹੋਈ ਹੈ। ਪੁਲਸ ਨੇ ਰਮਨਜੀਤ ਸਮੇਤ ਸ਼ਰਨਜੀਤ ਕੌਰ ਪਤਨੀ ਬਲਕਾਰ ਸਿੰਘ ਨਿਵਾਸੀ ਪਿੰਡ ਝਿੰਗੜ (ਆਦਮਪੁਰ) ਸਮੇਤ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਰਮਨਜੀਤ ਦੀ ਗ੍ਰਿਫ਼ਤਾਰੀ ਦਿਖਾ ਦਿੱਤੀ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦ ਬਾਕੀ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
