ਚੋਣਾਂ ਦੌਰਾਨ ਡਿਊਟੀ 'ਤੇ ਤਾਇਨਾਤ ਪੁਲਸ ਮੁਲਾਜ਼ਮ ਦੀ ਹੋਈ ਮੌਤ

Sunday, Feb 20, 2022 - 06:27 PM (IST)

ਚੋਣਾਂ ਦੌਰਾਨ ਡਿਊਟੀ 'ਤੇ ਤਾਇਨਾਤ ਪੁਲਸ ਮੁਲਾਜ਼ਮ ਦੀ ਹੋਈ ਮੌਤ

ਜਲੰਧਰ (ਸੁਨੀਲ)-ਚੌਕੀ ਮੰਡੀ ਦੇ ਖੇਤਰ 'ਚ ਪੁਲਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਚੋਣਾਂ 'ਚ ਡਿਊਟੀ ਨਿਭਾ ਰਹੇ ਏ.ਐੱਸ.ਆਈ.ਅਮਰੀਕ ਸਿੰਘ ਦੀ ਮੰਡੀ ਚੌਕੀ ਦੇ ਨੇੜੇ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਸੂਤਰਾਂ ਨੇ ਦੱਸਿਆ ਕਿ ਕਰਤਾਰਪੁਰ ਹਲਕੇ 'ਚ ਗਸ਼ਤ ਦੌਰਾਨ ਏ.ਐੱਸ.ਆਈ. ਅਮਰੀਕ ਸਿੰਘ ਮੰਡੀ ਚੌਕੀ 'ਤੇ ਪਖਾਨੇ ਗਿਆ।

ਇਹ ਵੀ ਪੜ੍ਹੋ :ਆਖਿਰ ਕੀ ਹੈ ਰਾਮ ਰਹੀਮ ਦਾ  Election-Connection,ਪੰਜਾਬ ਚੋਣਾਂ ਲਈ ਡੇਰਾ ਸੱਚਾ ਸੌਦਾ ਨੇ ਖੋਲ੍ਹੇ ਆਪਣੇ ਪੱਤੇ !

ਉਸ ਤੋਂ ਬਾਅਦ ਜਦ ਵਾਪਸ ਪਰਤਿਆ ਤਾਂ ਉਨ੍ਹਾਂ ਨੂੰ ਛਾਤੀ 'ਚ ਦਰਦ ਹੋਇਆ ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ। ਚੌਕੀ ਇੰਚਾਰਜ ਰਾਜਿੰਦਰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਚੋਣਾਂ ਦੇ ਮੱਦੇਨਜ਼ਰ ਹਲਕਾ ਕਰਤਾਰਪੁਰ 'ਚ ਡਿਊਟੀ ਕਰ ਰਿਹਾ ਸੀ। ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸ਼ਾਂਤਮਈ ਵੋਟਾਂ ਲਈ ਸਾਰੇ ਪ੍ਰਬੰਧ ਮੁਕੰਮਲ : SDM ਬੈਂਸ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News