ਪੁਲਸ ਦੀ ਰੇਡ, 3 ਟਰੈਕਟਰ ਚਾਲਕ ਰੇਤ ਨਾਲ ਭਰੀਆਂ ਟਰਾਲੀਆਂ ਖਾਲੀ ਕਰਕੇ ਹੋਏ ਫਰਾਰ

05/14/2022 4:08:07 PM

ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਔਡ਼ ਦੀ ਪੁਲਸ ਨੇ ਦਰਿਆ ਸਤਲੁਜ ਬੁਰਜ ਟਹਿਲਦਾਸ ਵਿਖੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਦੇ 3 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਵੱਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕੀਤੀ ਗਈ ਕਾਰਵਾਈ ’ਚ ਦੋਸ਼ੀ ਰੇਤ ਨਾਲ ਭਰੀਆਂ ਟ੍ਰੈਕਟਰ ਟਰਾਲੀਆਂ ਨੂੰ ਖਾਲੀ ਕਰਕੇ ਮੌਕੇ ’ਤੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਫ਼ਸਰ ਏ. ਐੱਸ. ਆਈ. ਸੰਦੀਪ ਸਿੰਘ ਨੇ ਦੱਸਿਆ ਕਿ ਮਾਈਨਿੰਗ ਇੰਸਪੈਕਟਰ ਰਵਿੰਦਰ ਵੱਲੋਂ ਇਕ ਸੂਚਨਾ ਦੇ ਆਧਾਰ ’ਤੇ ਬੁਰਜ ਟਹਿਲ ਦਾਸ ਵਿਖੇ ਰੇਤ ਦੀ ਮਾਈਨਿੰਗ ਦੀ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕੀਤੀ ਗਈ ਕਾਰਵਾਈ ’ਚ ਜਦੋਂ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਤਾਂ ਉੱਥੇ ਰੇਤ ਦੇ 3 ਨੰਬਰ ਢੇਰ ਪਏ ਸਨ, ਜੋ ਪੁਲਸ ਪਾਰਟੀ ਨੂੰ ਆਉਂਦੇ ਦੇਖ 3 ਟਰੈਕਟਰ ਚਾਲਕ ਰੇਤ ਨਾਲ ਭਰੀਆਂ ਟਰੈਕਟਰ ਟਰਾਲੀਆਂ ਸਖਾਲੀ ਕਰਕੇ ਮੌਕੇ ’ਤੇ ਫਰਾਰ ਹੋ ਗਏ।

ਪੁਲਸ ਨੇ ਦੱਸਿਆ ਕਿ ਉਕਤ ਤਿੰਨਾਂ ਟਰੈਕਟਰ ਚਾਲਕਾਂ ਦੀ ਪਛਾਣ ਦਲਜੀਤ ਸਿੰਘ ਪੁੱਤਰ ਸੁਰਜੀਤ ਸਿੰਘ, ਅਵਤਾਰ ਸਿੰਘ ਪੁੱਤਰ ਕੁਲਵੰਤ ਸਿੰਘ ਅਤੇ ਰਾਜਪਾਲ ਪੁੱਤਰ ਸੋਢੀ ਸਿੰਘ ਦੇ ਤੌਰ ’ਤੇ ਕੀਤੀ ਗਈ ਹੈ। ਥਾਣੇਦਾਰ ਨੇ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਲਗਾਤਾਰ ਰੇਡ ਕਰ ਰਹੀ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਆਂ ਦੇ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਂਚ ਕੀਤੀ ਜਾ ਰਹੀ ਹੈ।


Manoj

Content Editor

Related News