ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ

Thursday, Oct 08, 2026 - 06:52 PM (IST)

ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ

ਜਲੰਧਰ (ਸੋਨੂੰ)- ਫਗਵਾੜਾ ਗੇਟ 'ਚ ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਵੱਲੋਂ ਰੇਡ ਕੀਤੀ ਗਈ। ਇਸ ਦੌਰਾਨ ਇਲਾਕਾ ਵਾਸੀਆਂ 'ਚ ਹੜਕੰਪ ਮੱਚ ਗਿਆ। ਪੁਲਸ ਨੇ ਘਰ 'ਚੋਂ ਕੰਪਿਊਟਰ, 4 ਫੋਨ, ਦਸਤਾਵੇਜ਼ਾਂ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਹੈ। ਉੱਥੇ ਹੀ ਪੁਲਸ ਨੇ 14 ਲੋਕਾਂ ਨੂੰ ਰਾਊਂਡਅਪ ਕੀਤਾ ਹੈ। ਘਟਨਾ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ 'ਚ ਵੇਖਿਆ ਜਾ ਸਕਦਾ ਹੈ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਘਰ 'ਤੇ ਦਬਿਸ਼ ਦਿੱਤੀ ਅਤੇ ਭਾਰੀ ਮਾਤਰਾ 'ਚ ਸਾਮਾਨ ਇਕੱਤਰ ਕੀਤਾ।

ਇਹ ਵੀ ਪੜ੍ਹੋ:ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ! ਕਾਰਾ ਜਾਣ ਹੋਵੋਗੇ ਹੈਰਾਨ

PunjabKesari

ਇਸ ਦੌਰਾਨ ਕਾਬੂ ਕੀਤੇ ਗਏ ਨੌਜਵਾਨ ਮੂੰਹ ਲੁਕਾਉਂਦੇ ਹੋਏ ਨਜ਼ਰ ਆਏ। ਮਾਮਲੇ ਦੀ ਜਾਣਕਾਰੀ ਦਿੰਦੇ ਇੰਸਪੈਕਟਰ ਜਗਦੀਸ਼ ਲਾਲ ਨੇ ਕਿਹਾ ਕਿ ਸੱਟੇਬਾਜ਼ੀ ਦੇ ਮਾਮਲੇ 'ਚ ਦਬਿਸ਼ ਦਿੱਤੀ ਗਈ। ਇਸ ਦੌਰਾਨ 14 ਲੋਕਾਂ ਨੂੰ ਰਾਊਂਡਅਪ ਕੀਤਾ ਹੈ ਅਤੇ ਕਾਬੂ ਕੀਤੇ ਨੌਜਵਾਨਾਂ ਨੂੰ ਥਾਣੇ ਲਿਜਾਇਆ ਜਾ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਕਾਰਵਾਈ ਦੌਰਾਨ ਰਾਊਂਡਅਪ ਕੀਤੇ ਨੌਜਵਾਨਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਜਾਂਚ ਅਧਿਕਾਰੀ ਟਾਲ-ਮਟੋਲ ਕਰਦੇ ਹੋਏ ਨਜ਼ਰ ਆਏ। ਮੀਡੀਆ ਵੱਲੋਂ ਵਾਰ-ਵਾਰ ਘਰ 'ਚ ਰੇਡ ਕਰਨ ਨੂੰ ਲੈ ਕੇ ਜਾਂਚ ਅਧਿਕਾਰੀ ਤੋਂ ਪੁੱਛਿਆ ਗਿਆ ਪਰ ਉਹ ਜਾਂਚ ਦਾ ਹਵਾਲਾ ਦੇ ਕੇ ਬਚਦੇ ਹੋਏ ਨਜ਼ਰ ਆਏ। ਕਾਫ਼ੀ ਦੇਰ ਬਾਅਦ ਜਾਂਚ ਅਧਿਕਾਰੀ ਨੇ ਕਿਹਾ ਕਿ ਦੜੇ ਸੱਟੇ ਦੀ ਪਰਚੀ ਦਾ ਕੰਮ ਚੱਲ ਰਿਹਾ ਸੀ।

PunjabKesari
ਇਹ ਵੀ ਪੜ੍ਹੋ: ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News