ਪੁਲਸ ਵੱਲੋਂ ਨਸ਼ਿਆਂ ਦੀ ਸਮੱਗਲਿੰਗ ਰੋਕਣ ਲਈ ਸ਼ੱਕੀ ਵਿਅਕਤੀਆਂ ਦੇ ਘਰਾਂ ’ਚ ਛਾਪੇਮਾਰੀ

06/30/2024 6:22:08 PM

ਗੜ੍ਹਦੀਵਾਲਾ (ਭੱਟੀ, ਜ. ਬ.)-ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਆਈ. ਪੀ. ਐੱਸ. ਸੀਨੀਅਰ ਪੁਲਸ ਕਪਤਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲਾਕਾ ਥਾਣਾ ਵਿਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਵੱਧ ਰਹੀਆਂ ਲੱਟਖੋਹਾਂ, ਠੱਗੀਆਂ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਸਪੈਸ਼ਲ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ. ਪੀ. ਐੱਸ. ਐੱਸ. ਪੀ. (ਡੀ) ਦੀ ਰਹਿਨੁਮਾਈ ਹੇਠ ਅਤੇ ਹਰਜੀਤ ਸਿੰਘ ਰੰਧਾਵਾ ਪੀ. ਪੀ. ਐੱਸ. ਉੱਪ ਕਪਤਾਨ ਪੁਲਸ ਸਬ-ਡਿਵੀਜ਼ਨ ਟਾਂਡਾ ਦੀਆਂ ਹਦਾਇਤਾਂ ਮੁਤਾਬਕ ਐੱਸ. ਆਈ. ਨਿਰਮਲ ਸਿੰਘ ਮੁੱਖ ਅਫ਼ਸਰ ਥਾਣਾ ਗੜ੍ਹਦੀਵਾਲਾ ਦੀ ਅਗਵਾਈ ਹੇਠ ਇਲਾਕੇ ਵਿਚ ਚੱਲ ਰਹੀ ਚੈਕਿੰਗ ਦੌਰਾਨ ਨਸ਼ੇ ਦੀ ਸਮੱਗਲਿੰਗ ਦੀ ਰੋਕਥਾਮ ਲਈ ਵੱਖ-ਵੱਖ ਪਿੰਡਾਂ ਤੇ ਸ਼ਹਿਰ ਵਿਚ ਸ਼ੱਕੀ ਵਿਅਕਤੀ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਗਈ।

ਇਸ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖੀ ਸਬ-ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਸ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਦੇ ਖ਼ਾਤਮੇ ਸਬੰਧੀ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਥਾਣਾ ਗੜ੍ਹਦੀਵਾਲਾ ਪੁਲਸ ਫੋਰਸ ਸਮੇਤ ਪਿੰਡ ਖੁਰਦਾ, ਜੌਹਲਾ, ਗੜ੍ਹਦੀਵਾਲਾ ਵਾਲਮੀਕਿ ਮੁਹੱਲੇ ਵਿਚ ਸ਼ੱਕੀ ਵਿਅਕਤੀਆਂ ਦੇ ਘਰਾਂ ਵਿਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਮੋਗਾ ਗੋਲ਼ੀ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਮੰਤਰੀ ਰਵਨੀਤ ਬਿੱਟੂ, ਕਹੀਆਂ ਅਹਿਮ ਗੱਲਾਂ

ਇਸ ਮੌਕੇ ਥਾਣਾ ਮੁਖੀ ਨਿਰਮਲ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਨਸ਼ਾ ਸਮੱਗਲਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਇਸੇ ਤਰ੍ਹਾਂ ਹੀ ਨਿਰੰਤਰ ਰੋਜ਼ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾਵੇਗੀ। ਕਿਸੇ ਵੀ ਨਸ਼ੇ ਦੇ ਧੰਦਾ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ। ਜੇਕਰ ਕੋਈ ਵਿਅਕਤੀ ਨਸ਼ਾ ਸਮੱਗਲਰ ਨੂੰ ਪਨਾਹ ਦਿੰਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਏ. ਐੱਸ. ਆਈ. ਅਨਿਲ ਕੁਮਾਰ, ਏ.ਐੱਸ.ਆਈ. ਦਿਲਦਾਰ ਸਿੰਘ, ਏ. ਐੱਸ. ਆਈ. ਸੁਖਜਿੰਦਰ ਸਿੰਘ, ਮਹਿਲਾ ਕਾਸਟੇਬਲ ਸੀਮਾ ਰਾਣੀ, ਪੀ. ਐੱਚ. ਜੀ. ਵਿਜੈ ਕੁਮਾਰ, ਪੀ. ਐੱਚ. ਜੀ. ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ’ਚ ਪੁਲਸ ਫੋਰਸ ਹਾਜ਼ਰ ਸੀ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਹੁਣ ਵ੍ਹਟਸਐੱਪ ’ਤੇ ਵੀ ਦਰਜ ਕਰਵਾ ਸਕੋਗੇ FIR,ਬਦਲੇ ਰਹੇ ਨੇ ਇਹ ਕਾਨੂੰਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News