ਪੁਲਸ ਨੇ ਕੀਤੀ 571 ਸਥਾਨਾਂ ’ਚ ਛਾਪੇਮਾਰੀ, 358 ਗ੍ਰਿਫ਼ਤਾਰ

Saturday, Jun 13, 2026 - 01:02 AM (IST)

ਪੁਲਸ ਨੇ ਕੀਤੀ 571 ਸਥਾਨਾਂ ’ਚ ਛਾਪੇਮਾਰੀ, 358 ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ (ਧਵਨ) - ਪੰਜਾਬ ਪੁਲਸ ਨੇ ਅੱਜ ਪੂਰੇ ਸੂਬੇ ’ਚ ਗੈਂਗਸਟਰਾਂ ਦੇ ਸਹਿਯੋਗੀਆਂ ਵਜੋਂ ਪਛਾਣੇ ਅਤੇ ਮੈਪ ਕੀਤੇ ਗਏ 571 ਸਥਾਨਾਂ ’ਚ ਛਾਪੇਮਾਰੀ ਕੀਤੀ। ਪੰਜਾਬ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਅੱਜ 6 ਹਥਿਆਰਾਂ ਸਮੇਤ 358 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਕਰ ਕੇ ਕੁੱਲ ਗ੍ਰਿਫ਼ਤਾਰੀਆਂ 36,381 ਹੋ ਗਈਆਂ ਹਨ। ਇਸ ਤੋਂ ਇਲਾਵਾ 119 ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਗਈ, ਜਦੋਂ ਕਿ 7 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਸ ਟੀਮਾਂ ਨੇ ਕਾਰਵਾਈ ਦੇ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਇਸ ਦੌਰਾਨ ਪੁਲਸ ਟੀਮਾਂ ਨੇ ਅੱਜ 90 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 208 ਗ੍ਰਾਮ ਹੈਰੋਇਨ, 150 ਕਿਲੋਗ੍ਰਾਮ ਭੁੱਕੀ, 1119 ਨਸ਼ੀਲੀਆਂ ਗੋਲੀਆਂ ਅਤੇ 2.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਹੀ ਸਿਰਫ 468 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਸਮੱਗਲਰਾਂ ਦੀ ਗਿਣਤੀ 67,933 ਹੋ ਗਈ ਹੈ। ਪੰਜਾਬ ਪੁਲਸ ਨੇ ਅੱਜ 7 ਲੋਕਾਂ ਨੂੰ ਨਸ਼ਾ ਛੁਡਾਉਣ ਅਤੇ ਮੁੜ-ਵਸੇਬਾ ਇਲਾਜ ਲਈ ਰਾਜ਼ੀ ਕੀਤਾ।

 


author

Inder Prajapati

Content Editor

Related News