ਦੋ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਪਾਵਰ ਹਾਊਸ ਨੰਬਰ ਦੋ ਦੇ ਗੇਟਾਂ ਤੋਂ ਮਿਲੀ ਲਾਸ਼
Sunday, Jan 19, 2025 - 04:38 PM (IST)
ਹਾਜੀਪੁਰ (ਜੋਸ਼ੀ)- ਪੁਲਸ ਸਟੇਸ਼ਨ ਹਾਜੀਪੁਰ ਦੇ ਅਧੀਨ ਪੈਂਦੇ ਮੁਕੇਰੀਆਂ ਹਾਈਡਲ ਦੇ ਪਾਵਰ ਹਾਉਸ ਨੰਬਰ ਦੋ ਦੇ ਗੇਟਾਂ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਮੈਡਮ ਅਮਰਜੀਤ ਕੌਰ ਨੇ ਦੱਸਿਆ ਹੈ ਕਿ ਸਾਨੂੰ ਜਿਵੇਂ ਹੀ ਪਾਵਰ ਹਾਊਸ ਨੰਬਰ ਦੋ ਦੇ ਗੇਟਾਂ ਤੋਂ ਇਕ ਵਿਅਕਤੀ ਦੀ ਲਾਸ਼ ਆਉਣ ਦੀ ਸੂਚਨਾ ਮਿਲੀ ਤਾਂ ਸੂਚਨਾ ਮਿਲਦੇ ਹੀ ਹਾਜੀਪੁਰ ਪੁਲਸ ਦੇ ਏ. ਐੱਸ. ਆਈ. ਰਾਕੇਸ਼ ਕੁਮਾਰ ਆਪਣੀ ਪੁਲਸ ਪਾਰਟੀ ਦੇ ਨਾਲ ਮੌਕੇ ਉਤੇ ਪੁੱਜੇ। ਇਥੇ ਨਹਿਰ ਕਰਮਚਾਰੀਆਂ ਦੇ ਸਹਿਯੋਗ ਨਾਲ ਲਾਸ਼ ਨੂੰ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ : ਸੰਘਣੀ ਧੁੰਦ ਕਾਰਨ ਪੰਜਾਬ 'ਚ ਵੱਡਾ ਹਾਦਸਾ, ਇਕ ਨੌਜਵਾਨ ਦੀ ਦਰਦਨਾਕ ਮੌਤ
ਲਾਸ਼ ਦੀ ਪਛਾਣ ਅਸ਼ਵਨੀ ਕੁਮਾਰ ਰਿੰਕੂ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਬੇਲਾ ਸਰਿਆਣਾਂ ਹਾਲ ਵਾਸੀ ਹਾਜੀਪੁਰ ਵੱਜੋਂ ਹੋਈ ਹੈ। ਅਸ਼ਵਨੀ ਕੁਮਾਰ ਰਿੰਕੂ 17 ਜਨਵਰੀ ਸ਼ਾਮ 7 ਵਜੇ ਦਾ ਲਾਪਤਾ ਸੀ, ਜਿਸ ਦੀ ਗੁੰਮਸ਼ੁਦਗੀ ਹਾਜੀਪੁਰ ਪੁਲਸ ਸਟੇਸ਼ਨ ਵਿਖੇ ਦਰਜ ਕਰਵਾ ਦਿੱਤੀ ਸੀ। ਪੁਲਸ ਨੇ ਅਸ਼ਵਨੀ ਕੁਮਾਰ ਰਿੰਕੂ ਦੀ ਲਾਸ਼ ਨੂੰ ਕਬਜੇ'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਸਰਹੱਦਾਂ ਹੋ ਗਈਆਂ ਸੀਲ, DGP ਵੱਲੋਂ ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e