ਪੁਲਸ ਨੇ ਅਣਪਛਾਤੇ ਪ੍ਰਵਾਸੀ ਨੌਜਵਾਨ ਦੀ ਲਾਸ਼ ਕੀਤੀ ਬਰਾਮਦ
Friday, Oct 10, 2025 - 02:18 PM (IST)

ਨੂਰਪੁਰਬੇਦੀ (ਸੰਜੀਵ ਭੰਡਾਰੀ)-ਨੂਰਪੁਰਬੇਦੀ ਪੁਲਸ ਵੱਲੋਂ ਬਾਲੇਵਾਲ ਪਿੰਡ ਦੇ ਨੇੜੇ ਸੜਕ ਕਿਨਾਰੇ ਝਾੜੀਆਂ ’ਚੋਂ ਇਕ ਅਣਪਛਾਤੇ ਪ੍ਰਵਾਸੀ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਪਿੰਡ ਬਸਾਲੀ ਦੇ ਸਰਪੰਚ ਵੱਲੋਂ ਥਾਣਾ ਨੂਰਪੁਰਬੇਦੀ ਨੂੰ ਫੋਨ ’ਤੇ ਸੂਚਨਾ ਦਿੱਤੀ ਗਈ ਕਿ ਬਾਲੇਵਾਲ ਵਿਖੇ ਸ਼ਰਾਬ ਦੇ ਠੇਕੇ ਤੋਂ ਲਗਭਗ 100 ਮੀਟਰ ਅੱਗੇ ਸੜਕ ਦੇ ਕਿਨਾਰੇ ਝਾੜੀਆਂ ’ਚ ਕੋਈ ਵਿਅਕਤੀ ਬੇਹੋਸ਼ ਜਾਂ ਲਾਵਾਰਿਸ ਹਾਲਤ ਵਿਚ ਪਿਆ ਹੋਇਆ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਪ੍ਰਵਾਸੀ ਦਾ ਫਿਰ ਸ਼ਰਮਨਾਕ ਕਾਰਾ! ਮੁੰਡੇ ਨੂੰ ਕਬਰਿਸਤਾਨ ਲਿਜਾ ਕੇ...
ਸੂਚਨਾ ਮਿਲਦੇ ਹੀ ਏ. ਐੱਸ. ਆਈ. ਪ੍ਰਦੀਪ ਸ਼ਰਮਾ ਜੋ ਕਿ ਕਾਂਗੜ ਚੌਕ ਵਿਖੇ ਨਾਕੇਬੰਦੀ ਦੌਰਾਨ ਮੌਜੂਦ ਸਨ, ਆਪਣੀ ਪੁਲਸ ਟੀਮ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ। ਏ. ਐੱਸ. ਆਈ. ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਜਦੋਂ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਉਕਤ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਅਣਪਛਾਤਾ ਵਿਅਕਤੀ ਪ੍ਰਵਾਸੀ ਮੂਲ ਦਾ ਲੱਗਦਾ ਹੈ, ਜਿਸ ਦੀ ਉਮਰ ਲਗਭਗ 40 ਸਾਲ ਹੈ ਅਤੇ ਉਸ ਦਾ ਕੱਦ ਲਗਭਗ 5.5 ਫੁੱਟ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ SHO 'ਤੇ ਹੋ ਗਈ ਵੱਡੀ ਕਾਰਵਾਈ, ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ
ਏ. ਐੱਸ. ਆਈ. ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਤੇ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੀ ਮੋਰਚਰੀ ਵਿਖੇ 72 ਘੰਟਿਆਂ ਲਈ ਰਖਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਹੋ ਸਕੇਗਾ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! 12 ਤੋਂ 14 ਤੱਕ ਲਈ ਹੋਇਆ ਵੱਡਾ ਐਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8