ਪੁਲਸ ਵੱਲੋਂ ਵਿਅਕਤੀ ਦੀ ਲਾਸ਼ ਦਾ ਪਿੰਜਰ ਕੀਤਾ ਗਿਆ ਬਰਾਮਦ
Thursday, Dec 12, 2024 - 06:33 PM (IST)
ਦਸੂਹਾ (ਝਾਵਰ)- ਦਸੂਹਾ ਪੁਲਸ ਨੇ ਏ. ਬੀ. ਸ਼ੂਗਰ ਮਿੱਲ ਰੰਧਾਵਾ ਦਸੂਹਾ ਦੀ ਪਿਛਲੀ ਸਾਈਡ ਤੋਂ ਇਕ ਲਾਸ਼ ਦਾ ਪਿੰਜਰ ਬਰਾਮਦ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਦਸੂਹਾ ਪੁਲਸ ਦੇ ਡਿਊਟੀ ਅਫ਼ਸਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਇਸ ਸਬੰਧੀ ਸੂਚਨਾ ਮਿਲੀ ਤਾਂ ਅਣਪਛਾਤੇ ਵਿਅਕਤੀ ਦਾ ਪਿੰਜਰ ਬਰਾਮਦ ਕਰਕੇ ਦਸੂਹਾ ਦੇ ਸਿਵਲ ਹਸਪਤਾਲ ਦੇ ਲਾਸ਼ ਘਰ ਵਿਚ ਰੱਖ ਦਿੱਤਾ ਗਿਆ ਹੈ। ਇਸ ਲਾਸ਼ ਦੇ ਪਿੰਜਰ ’ਤੇ ਪਹਿਨੀ ਹੋਈ ਫਿਕੇ ਨੀਲੇ ਰੰਗ ਦੀ ਪੈਂਟ ਅਤੇ ਇਕ ਹੱਥ ਵਿਚ ਕੜਾ ਬਰਾਮਦ ਕੀਤਾ ਗਿਆ। ਇਸ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਪੱਛਮੀ ਗੜਬੜੀ ਨੇ ਬਦਲਿਆ ਪੰਜਾਬ ਦਾ ਮੌਸਮ, ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8