ਜਲੰਧਰ ''ਚ ਪੁਲਸ ਵੱਲੋਂ 15 ਪੇਟੀਆਂ ਸ਼ਰਾਬ ਦੀਆਂ ਬਰਾਮਦ
Friday, May 31, 2024 - 03:45 PM (IST)
ਜਲੰਧਰ (ਸੋਨੂੰ)- 2024 ਦੀਆਂ ਲੋਕ ਸਭਾ ਚੋਣਾਂ ਲਈ ਕੱਲ੍ਹ ਸੱਤਵੇਂ ਪੜਾਅ ਦੀ ਵੋਟਿੰਗ ਹੋਣੀ ਹੈ। ਇਸ ਸਬੰਧੀ ਕਾਫ਼ੀ ਸਖਤੀ ਕੀਤੀ ਗਈ ਹੈ। ਇਸੇ ਨੂੰ ਲੈ ਕੇ ਐਕਸਾਈਜ਼ ਟੀਮ ਨੇ ਕੱਲ੍ਹ ਨੂਰਮਹਿਲ ਇਲਾਕੇ ਵਿੱਚੋਂ 15 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਦਲਜਿੰਦਰ ਸਿੰਘ ਨੂੰ ਗੱਡੀ ਸਮੇਤ ਮੌਕੇ ’ਤੇ ਕਾਬੂ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਜਿਸ ਵਿਅਕਤੀ ਦੀ ਕਾਰ ਦੀ ਵਰਤੋਂ ਕੀਤੀ ਜਾਵੇਗੀ, ਉਸ ਨੂੰ ਦੋਸ਼ੀ ਵਾਂਗ ਹੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ ਅਤੇ ਉਸ ਦਾ ਟੈਕਸ ਵੀ ਬੰਦ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਭਲਕੇ ਹੋਵੇਗੀ ਵੋਟਿੰਗ, ਜਲੰਧਰ 'ਚ ਦਾਅ ’ਤੇ ਲੱਗੀ ਇਨ੍ਹਾਂ ਆਗੂਆਂ ਦੀ ਕਿਸਮਤ, EVM ਮਸ਼ੀਨਾਂ ਨਾਲ ਸਟਾਫ਼ ਰਵਾਨਾ
ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਡੀ. ਐੱਸ. ਪੀ. ਨਕੋਦਰ ਕੁਲਵੰਤ ਸਿੰਘ ਵਿਰਕ ਨੇ ਦੱਸਿਆ ਕਿ ਬੀਤੇ ਦਿਨੀਂ ਐਕਸਾਈਜ਼ ਟੀਮ ਨੂੰ ਸੂਚਨਾ ਮਿਲੀ ਸੀ ਕਿ ਗੱਡੀ ਵਿੱਚ ਸ਼ਰਾਬ ਲੱਦੀ ਜਾ ਰਹੀ ਹੈ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚ ਕੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 15 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਮੌਕੇ ’ਤੇ ਆਬਕਾਰੀ ਦੀ ਧਾਰਾ 61 ਤਹਿਤ ਕਾਰਵਾਈ ਕੀਤੀ ਗਈ ਸੀ ਪਰ ਗੱਡੀ ’ਚੋਂ ਸ਼ਰਾਬ ਮਿਲਣ ਕਾਰਨ ਹੁਣ ਇਸ ’ਚ ਧਾਰਾ 78 ਵੀ ਜੋੜ ਦਿੱਤੀ ਗਈ ਹੈ। ਯਾਨੀ ਜੋ ਵੀ ਕਾਰਵਾਈ ਦੋਸ਼ੀ ਖ਼ਿਲਾਫ ਹੋਵੇਗੀ, ਓਨੀ ਹੀ ਕਾਰਵਾਈ ਵਾਹਨ ਦੇ ਮਾਲਕ ਖ਼ਿਲਾਫ਼ ਹੋਵੇਗੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਨਕੋਦਰ ਤੋਂ MLA ਇੰਦਰਜੀਤ ਕੌਰ ਮਾਨ ਨੂੰ ਲੱਗਾ ਡੂੰਘਾ ਸਦਮਾ, ਪਤੀ ਸ਼ਰਨਜੀਤ ਸਿੰਘ ਦਾ ਦਿਹਾਂਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8