ਪੁਲਸ ਨੇ 42 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ
Thursday, Jul 03, 2025 - 06:20 PM (IST)

ਦਸੂਹਾ (ਝਾਵਰ)-ਦਸੂਹਾ ਪੁਲਸ ਨੇ ਵੱਖ-ਵੱਖ ਜਗ੍ਹਾ ਛਾਪੇਮਾਰੀ ਕਰਕੇ 42 ਬੋਤਲਾਂ ਕਲੱਬ ਰੰਮ ਅਤੇ ਸੰਤਰਾ ਮਾਰਕਾ ਸ਼ਰਾਬ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਦਸੂਹਾ ਰਜਿੰਦਰ ਸਿੰਘ ਮਿਨਹਾਸ, ਜਾਂਚ ਅਧਿਕਾਰੀ ਏ. ਐੱਸ. ਆਈ. ਮਹਿੰਦਰ ਸਿੰਘ ਅਤੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਵਰਿੰਦਰ ਸਿੰਘ ਪੁੱਤਰ ਪਰਮਿੰਦਰ ਸਿਘ ਵਾਸੀ ਮਾਡਲ ਦਸੂਹਾ ਅਤੇ ਸੁੰਦਰ ਉਰਫ਼ ਘੂੰਗਰੀ ਗੱਡੀ ਵਿਚ ਬੈਠੇ ਸਨ। ਜਦੋਂ ਇਨ੍ਹਾਂ ਨੂੰ ਰੋਕਿਆ ਤਾਂ ਇਹ ਗੱਡੀ ਛੱਡ ਕੇ ਭੱਜ ਗਏ।
ਇਹ ਵੀ ਪੜ੍ਹੋ: ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
ਗੱਡੀ ਦੀ ਤਲਾਸ਼ੀ ਲੈਣ ’ਤੇ ਗੱਡੀ ਵਿਚੋ 30 ਬੋਤਲਾਂ ਅਤੇ ਇਕ ਹੋਰ ਵਿਅਕਤੀ ਸੰਜੀਵ ਉਰਫ਼ ਸੰਜੂ ਪੁੱਤਰ ਬਲਵਿੰਦਰ ਕੁਮਾਰ ਵਾਸੀ ਨਿਊ ਕਾਲੋਨੀ ਬਜਵਾੜਾ ਕੋਲੋਂ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਉਨ੍ਹਾਂ ਦੱਸਿਆ ਕਿ ਆਬਾਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ ਪੈਣਗੇ ਦਫ਼ਤਰਾਂ ਦੇ ਚੱਕਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e