56250 ਮਿਲੀ ਲੀਟਰ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫਤਾਰ

5/31/2020 3:51:46 PM

ਕਪੂਰਥਲਾ (ਮਹਾਜਨ)— ਥਾਣਾ ਤਲਵੰਡੀ ਚੌਧਰੀਆਂ ਅਤੇ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਕਾਰਵਾਈ ਕਰਦੇ 2 ਮੁਲਜ਼ਮਾਂ 'ਤੇ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਤੋਂ ਦੋਵਾਂ ਥਾਣਿਆਂ ਦੀ ਪੁਲਸ ਨੇ 56250 ਮਿਲੀ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਦੋਵਾਂ ਮੁਲਜ਼ਮਾਂ 'ਚੋਂ ਪੁਲਸ ਨੂੰ ਇਕ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਦੂਜਾ ਫਰਾਰ ਹੈ। ਮੁਲਜ਼ਮਾਂ ਦੀ ਪਛਾਣ ਭਗਵਾਨ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਛੰਨਾ ਸ਼ੇਰ ਸਿੰਘ ਤਲਵੰਡੀ ਚੌਧਰੀਆਂ ਅਤੇ ਬਲਜਿੰਦਰ ਸਿੰਘ ਉਰਫ ਗੋਲਡੀ ਪੁੱਤਰ ਗੁਰਮੀਤ ਸਿੰਘ ਵਾਸੀ ਖੈੜਾ ਦੋਨਾ ਦੇ ਰੂਪ 'ਚ ਹੋਈ ਹੈ।
ਇਹ ਵੀ ਪੜ੍ਹੋ: ਪਤਨੀ ਨੂੰ ਪੇਕੇ ਘਰ ਨਾ ਲਿਜਾਉਣਾ ਪਤੀ ਨੂੰ ਪਿਆ ਮਹਿੰਗਾ, ਸਹੁਰਿਆਂ ਨੇ ਚਾੜ੍ਹਿਆ ਕੁਟਾਪਾ

ਜਾਣਕਾਰੀ ਦਿੰਦੇ ਥਾਣਾ ਤਲਵੰਡੀ ਚੌਧਰੀਆਂ ਦੇ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਭਗਵਾਨ ਸਿੰਘ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਹੈ। ਪੁਲਸ ਜਾਂਚ ਦੌਰਾਨ 38250 ਮਿਲੀ ਲੀਟਰ ਸ਼ਰਾਬ ਬਰਾਮਦ ਕਰਕੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਗਸ਼ਤ ਦੌਰਾਨ ਬਲਜਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਅਤੇ ਉਸ ਦੀ ਤਲਾਸ਼ੀ ਲੈਣ 'ਤੇ ਉਸ ਨਾਲ 18000 ਮਿਲੀ ਲੀਟਰ ਸ਼ਰਾਬ ਬਰਾਮਦ ਕੀਤੀ। ਦੋਵੇਂ ਮੁਲਜ਼ਮਾਂ 'ਤੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਨਿੱਜੀ ਹਸਪਤਾਲ 'ਚ ਡਾਕਟਰ ਦੀ ਗੁੰਡਾਗਰਦੀ, ਮਰੀਜ਼ ਤੇ ਪੁਲਸ ਨੂੰ ਧੱਕੇ ਮਾਰ ਕੱਢਿਆ ਬਾਹਰਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

shivani attri

Content Editor shivani attri