720 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਖਿਲਾਫ ਮਾਮਲਾ ਦਰਜ

Tuesday, Jun 02, 2020 - 10:27 AM (IST)

720 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਖਿਲਾਫ ਮਾਮਲਾ ਦਰਜ

ਟਾਂਡਾ ਉੜਮੁੜ (ਪੰਡਿਤ, ਕੁਲਦੀਸ਼, ਮੋਮੀ, ਸ਼ਰਮਾ)— ਟਾਂਡਾ ਪੁਲਸ ਨੇ ਬੀਤੇ ਦਿਨ ਧੁੱਸੀ ਬੰਨ੍ਹ ਮਿਆਣੀ ਨੇੜੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਸ ਵੱਲੋਂ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਮੌਕੇ 'ਤੇ ਭੱਜਣ 'ਚ ਸਫਲ ਹੋਏ ਮੁਲਜ਼ਮ ਮਿਲਖਾ ਸਿੰਘ ਪੁੱਤਰ ਰਤਨ ਸਿੰਘ ਵਾਸੀ ਮਿਆਣੀ ਦੇ ਖਿਲਾਫ਼ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣੇਦਾਰ ਗੁਰਮੀਤ ਸਿੰਘ ਦੀ ਟੀਮ ਜਦੋਂ ਮਿਆਣੀ ਮੋੜ ਨਜ਼ਦੀਕ ਗਸ਼ਤ ਕਰ ਰਹੀ ਸੀ ਤਾਂ ਕਿਸੇ ਖਾਸ ਮੁਖਬਰ ਨੇ ਪੁਲਸ ਪਾਰਟੀ ਨੂੰ ਸੂਚਨਾ ਦਿੱਤੀ ਕਿ ਉਕਤ ਦੋਸ਼ੀ, ਜੋ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦਾ ਹੈ, ਬਿਆਸ ਦਰਿਆ ਨੇੜਿਓਂ ਨਾਜਾਇਜ਼ ਸ਼ਰਾਬ ਲਿਆ ਕੇ ਮਿਆਣੀ ਇਲਾਕੇ 'ਚ ਸਪਲਾਈ ਕਰਦਾ ਹੈ।

ਇਹ ਵੀ ਪੜ੍ਹੋ: ਜਲੰਧਰ: ਨਕੋਦਰ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ

ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਉਸ ਨੇ ਧੁੱਸੀ ਬੰਨ੍ਹ ਸ਼ਮਸ਼ਾਨਘਾਟ ਨਜ਼ਦੀਕ ਝਾੜੀਆਂ 'ਚ ਨਾਜਾਇਜ਼ ਸ਼ਰਾਬ ਲੁਕੋਈ ਹੋਈ ਹੈ। ਜਦੋਂ ਪੁਲਸ ਦੀ ਟੀਮ ਨੇ ਮੌਕੇ 'ਤੇ ਛਾਪੇਮਾਰੀ ਕੀਤੀ ਤਾਂ ਉਕਤ ਮੁਲਜ਼ਮ ਦੂਰੋਂ ਪੁਲਸ ਟੀਮ ਨੂੰ ਆਉਂਦਾ ਦੇਖ ਕੇ ਭੱਜਣ 'ਚ ਸਫਲ ਹੋ ਗਿਆ। ਪੁਲਸ ਨੇ ਦੱਸੇ ਗਏ ਸਥਾਨ ਦੀ ਜਦੋਂ ਤਲਾਸ਼ੀ ਲਈ ਤਾਂ ਝਾੜੀਆਂ 'ਚੋਂ ਬੋਰੇ ਵਿਚ ਪਲਾਸਟਿਕ ਦੇ ਲਿਫਾਫਿਆਂ 'ਚ ਪਾਈ ਹੋਈ 720 ਬੋਤਲਾਂ ਸ਼ਰਾਬ ਬਰਾਮਦ ਹੋਈ। ਟਾਂਡਾ ਪੁਲਸ ਨੇ ਮੌਕੇ ਤੋਂ ਫਰਾਰ ਹੋਏ ਦੋਸ਼ੀ ਦੇ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਫਗਵਾੜਾ 'ਚ ਹੋਏ NRI ਜੋੜੇ ਦੇ ਕਤਲ ਕੇਸ 'ਚ ਮੁੱਖ ਦੋਸ਼ੀ ਸਮੇਤ 3 ਗ੍ਰਿਫਤਾਰ


author

shivani attri

Content Editor

Related News