ਟਾਂਡਾ ਵਿਖੇ ਨਾਜਾਇਜ਼ ਸ਼ਰਾਬ ਬਣਾਉਣ ਵਾਲੇ ਅੱਡੇ ਦਾ ਪਰਦਾਫਾਸ਼, ਵੱਡੀ ਮਾਤਰਾ ''ਚ ਲਾਹਣ ਹੋਈ ਬਰਾਮਦ
Monday, Mar 29, 2021 - 12:42 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ)- ਪਿੰਡ ਕੰਧਾਲੀ ਨਰੰਗਪੁਰ ਵਿੱਚ ਆਬਕਾਰੀ ਮਹਿਕਮਾ ਅਤੇ ਟਾਂਡਾ ਪੁਲਸ ਦੀ ਟੀਮ ਨੇ ਨਾਜਾਇਜ ਸ਼ਰਾਬ ਬਣਾ ਕੇ ਵੇਚਣ ਵਾਲੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਛਾਪੇਮਾਰੀ ਕਰਕੇ ਚਾਲੂ ਭੱਠੀ ਉਸ ਦਾ ਸਾਜੋ ਸਮਾਨ ਅਤੇ 240 ਕਿੱਲੋ ਲਾਹਣ ਬਰਾਮਦ ਕੀਤੀ ਹੈ | ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ, ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ, ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪੁਲਸ ਨੇ ਇਹ ਸਾਂਝਾ ਸਰਚ ਆਪ੍ਰੇਸ਼ਨ ਕੀਤਾ ਹੈ।
ਇਹ ਵੀ ਪੜ੍ਹੋ : ਪਲਾਂ ’ਚ ਉਜੜਿਆ ਹੱਸਦਾ-ਵੱਸਦਾ ਪਰਿਵਾਰ, ਦੋ ਸਕੇ ਭਰਾਵਾਂ ਦੀ ਮੌਤ ਨਾਲ ਘਰ ’ਚ ਪੈ ਗਿਆ ਚੀਕ-ਚਿਹਾੜਾ
ਉਨ੍ਹਾਂ ਦੱਸਿਆ ਕਿ ਆਬਕਾਰੀ ਮਹਿਕਮੇ ਦੇ ਇੰਸਪੈਕਟਰ ਤਰਲੋਚਨ ਸਿੰਘ, ਮੁਸ਼ਤਾਕ, ਜਸਪਾਲ ਸਿੰਘ, ਪਰਮਜੀਤ ਸਿੰਘ, ਟਾਂਡਾ ਪੁਲਿਸ ਦੇ ਥਾਣੇਦਾਰ ਸੰਗਤ ਸਿੰਘ ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਪੁਲਸ ਦੀ ਟੀਮ ਨੂੰ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਮੁਲਜ਼ਮ ਸੋਹਣ ਸਿੰਘ ਪੁੱਤਰ ਸਵਰਨ ਸਿੰਘ ਪਿੰਡ ਵਿੱਚ ਮੋਟਰ ਦੇ ਕਮਰੇ ਵਿੱਚ ਗੁੜ ਨਾਲ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਦਾ ਹੈ। ਸੂਚਨਾ ਦੇ ਅਧਾਰ ਤੇ ਟੀਮ ਨੇ ਛਾਪੇਮਾਰੀ ਕਰਕੇ ਚਾਲੂ ਭੱਠੀ, ਨਾਜਾਇਜ਼ ਸ਼ਰਾਬ ਬਣਾਉਣ ਵਾਲਾ ਹੋਰ ਸਾਜੋ ਸਮਾਨ ਅਤੇ 240 ਲਾਹਣ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਲੁਧਿਆਣਾ: ਚਿਕਨ ਕਾਰਨਰ ਦੇ ਮਾਲਕ ਨੇ ਸਿਧਵਾਂ ਨਹਿਰ 'ਚ ਮਾਰੀ ਛਾਲ, ਸੁਸਾਈਡ ਨੋਟ ’ਚ ਦੱਸਿਆ ਮੌਤ ਦਾ ਕਾਰਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?