ਰੜਾ ਟਾਹਲੀ ਇਲਾਕੇ ਵਿੱਚੋਂ 4400 ਕਿੱਲੋ ਲਾਹਣ ਬਰਾਮਦ

04/17/2021 10:44:48 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਪੁਲਸ ਦੀ ਟੀਮ ਨੇ ਬਿਆਸ ਦਰਿਆ ਦੇ ਕੰਡੇ ਰੜਾ ਟਾਹਲੀ ਮੰਡ ਇਲਾਕੇ ਵਿੱਚ ਵੱਡਾ ਸਰਚ ਆਪਰੇਸ਼ਨ ਕੀਤਾ ਹੈ। ਸਹਾਇਕ ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ ਅਤੇ ਈ. ਟੀ. ਓ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇੰਸਪੈਕਟਰ ਤਰਲੋਚਨ ਸਿੰਘ, ਮਨੋਹਰ ਲਾਲ,ਗੋਪਾਲ ਗੇਰਾ ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ। 

ਇਹ ਵੀ ਪੜ੍ਹੋ : ਦਾਜ ’ਚ ਕਾਰ ਨਾ ਲਿਆਉਣ ’ਤੇ ਸਹੁਰਿਆਂ ਨੇ ਵਿਖਾਏ ਤੇਵਰ, ਗਰਭਵਤੀ ਨੂੰਹ ਨੂੰ ਕੀਤਾ ਹਾਲੋ-ਬੇਹਾਲ

ਇਸ ਦੌਰਾਨ ਕਿਸੇ ਅਣਪਛਾਤੇ ਤਸਕਰ ਵੱਲੋ ਸਰਕੰਡਿਆ ਵਿੱਚ ਲੁਕੋ ਕੇ ਰੱਖੀ 4400 ਕਿੱਲੋ ਲਾਹਣ ਅਤੇ ਨਾਜਾਇਜ਼ ਸ਼ਰਾਬ ਬਣਾਉਣ ਵਾਲਾ ਸਾਜੋ ਸਮਾਨ ਤਰਪਾਲਾਂ, ਕੈਨ ਆਦਿ ਵੀ ਬਰਾਮਦ ਹੋਇਆ। ਬਰਾਮਦ ਹੋਈ ਲਾਹਣ ਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ। ਇਸ ਦੌਰਾਨ ਇੰਸਪੈਕਟਰ ਤਰਲੋਚਨ ਸਿੰਘ ਨੇ ਦੱਸਿਆ ਕਿ ਇਲਾਕੇ ਵਿੱਚ ਟੀਮਾਂ ਲਗਾਤਾਰ ਮੁਸਤੈਦ ਹਨ ਅਤੇ ਨਾਜਾਇਜ਼ ਸ਼ਰਾਬ ਬਣਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲਗਤਾਰ ਛਾਪੇਮਾਰੀ ਕੀਤੀ ਜਾਵੇਗੀ।  

ਇਹ ਵੀ ਪੜ੍ਹੋ : ਕਲਯੁਗੀ ਅਧਿਆਪਕ ਦਾ ਸ਼ਰਮਨਾਕ ਕਾਰਾ, ਕੁੜੀ ਨੂੰ ਅਸ਼ਲੀਲ ਵੀਡੀਓ ਵਿਖਾ ਕੀਤੀ ਇਹ ਘਿਨਾਉਣੀ ਹਰਕਤ

shivani attri

This news is Content Editor shivani attri