ਟਾਂਡਾ ਪੁਲਸ ਨੇ ਮੰਡ ਇਲਾਕੇ ਵਿਚੋਂ ਬਰਾਮਦ ਕੀਤੀ ਗਈ 2800 ਕਿੱਲੋ ਲਾਹਣ

Tuesday, Apr 20, 2021 - 11:32 AM (IST)

ਟਾਂਡਾ ਪੁਲਸ ਨੇ ਮੰਡ ਇਲਾਕੇ ਵਿਚੋਂ ਬਰਾਮਦ ਕੀਤੀ ਗਈ 2800 ਕਿੱਲੋ ਲਾਹਣ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਜ਼ਿਲ੍ਹਾ ਪੁਲਸ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਬੀਤੀ ਸ਼ਾਮ ਟਾਂਡਾ ਪੁਲਸ ਦੀ ਟੀਮ ਨੇ ਬਿਆਸ ਦਰਿਆ ਦੇ ਕੰਡੇ ਹੁਸ਼ਿਆਰਪੁਰ ਗੁਰਦਾਸਪੁਰ ਹੱਦ ਤੇ ਪਿੰਡ ਰੜਾ ਮੰਡ ਨਜ਼ਦੀਕ ਵੱਡਾ ਸਰਚ ਆਪ੍ਰੇਸ਼ਨ ਕਰਦੇ ਹੋਏ ਭਾਰੀ ਮਾਤਰਾ ਵਿੱਚ ਲਾਹਣ ਬਰਾਮਦ ਕੀਤੀ ਹੈ। ਕਈ ਘੰਟੇ ਚੱਲੇ ਇਸ ਸਰਚ ਆਪ੍ਰੇਸ਼ਨ ਦੀ ਅਗਵਾਈ ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਨੇ ਕੀਤੀ। ਇਸ ਦੌਰਾਨ ਪੁਲਸ ਟੀਮ ਨੇ ਅਣਪਛਾਤੇ ਤਸਕਰਾਂ ਵੱਲੋ ਨਾਜਾਇਜ਼ ਸ਼ਰਾਬ ਬਣਾਉਣ ਲਈ ਬਣਾਈ ਇਕ ਚਾਲੂ ਭੱਠੀ,14 ਤਰਪਾਲਾਂ ਅਤੇ 2800 ਕਿੱਲੋ ਲਾਹਣ ਬਰਾਮਦ ਕੀਤੀ ਅਤੇ ਲਾਹਣ ਨੂੰ ਮੌਕੇ ਉਤੇ ਨਸ਼ਟ ਕਰਵਾਇਆ। 

ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਲਾਸ਼ ਬਣੇ 4 ਸਾਲਾ ਇਕਲੌਤੇ ਪੁੱਤ ਨੂੰ ਵੇਖ ਧਾਹਾਂ ਮਾਰ ਰੋਇਆ ਬਾਪ

ਇਸ ਦੌਰਾਨ ਡੀ .ਐੱਸ. ਪੀ. ਖੱਖ ਨੇ ਦੱਸਿਆ ਕਿ ਟਾਂਡਾ ਪੁਲਸ ਇਸ ਇਲਾਕੇ ਵਿੱਚ ਲਗਾਤਾਰ ਛਾਪੇਮਾਰੀ ਕਰੇਗੀ ਅਤੇ ਨਾਜਾਇਜ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਇਸ ਮੌਕੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਅਤੇ ਆਬਕਾਰੀ ਮਹਿਕਮੇ ਦੀ ਟੀਮ ਵੀ ਮੌਜੂਦ ਸੀ। 

ਇਹ ਵੀ ਪੜ੍ਹੋ : ਪੰਜਾਬ ਦੀ ਜਵਾਨੀ ’ਤੇ ਚਿੱਟੇ ਦਾ ਵਾਰ, ਇੱਕੋ ਸਰਿੰਜ ਵਰਤਣ ਨਾਲ 20 ਤੋਂ ਵੱਧ ਨੌਜਵਾਨ ਏਡਜ਼ ਦੀ ਲਪੇਟ ’ਚ


author

shivani attri

Content Editor

Related News