ਕਪੂਰਥਲਾ ਪੁਲਸ ਵੱਲੋਂ 1870 ਲਿਟਰ ਲਾਹਣ ਬਰਾਮਦ, 5 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ

05/03/2021 12:06:26 PM

ਕਪੂਰਥਲਾ (ਭੂਸ਼ਣ)-ਥਾਣਾ ਸੁਭਾਨਪੁਰ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਮਾਫ਼ੀਆ ਖ਼ਿਲਾਫ਼ ਇਕ ਵੱਡੀ ਮੁਹਿੰਮ ਚਲਾਉਂਦੇ ਹੋਏ ਵੇਈਂ ਦੇ ਕਿਨਾਰੇ ਸ਼ਰਾਬ ਬਣਾਉਣ ਦੇ ਲਈ ਰੱਖੇ ਗਏ ਵੱਡੀ ਗਿਣਤੀ ’ਚ ਡਰੱਮ ਬਰਾਮਦ ਕਰਕੇ 1870 ਲਿਟਰ ਲਾਹਣ ਬਰਾਮਦ ਕੀਤੀ ਹੈ। ਇਸ ਮਾਮਲੇ ’ਚ ਪੁਲਸ ਨੇ 5 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਜਿਨ੍ਹਾਂ ਦੀ ਭਾਲ ’ਚ ਛਾਪੇਮਾਰੀ ਜਾਰੀ ਹੈ।

ਫਗਵਾੜਾ: ਅੱਧੀ ਦਰਜਨ ਹਸਪਤਾਲਾਂ ’ਚ ਧੱਕੇ ਖਾਣ ਤੋਂ ਬਾਅਦ ਕੋਰੋਨਾ ਮਰੀਜ਼ ਨੇ ਤੜਫ਼-ਤੜਫ਼ ਕੇ ਤੋੜਿਆ ਦਮ

ਜਾਣਕਾਰੀ ਦੇ ਅਨੁਸਾਰ ਐੱਸ. ਐੱਸ. ਪੀ. ਕੰਵਰਦੀਪ ਕੌਰ ਦੇ ਹੁਕਮਾਂ ’ਤੇ ਜ਼ਿਲ੍ਹੇ ’ਚ ਚਲਾਈ ਗਈ ਅਪਰਾਧ ਵਿਰੋਧੀ ਮੁਹਿੰਮ ਤਹਿਤ ਥਾਣਾ ਸੁਭਾਨਪੁਰ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਨੇ ਡੀ. ਐੱਸ. ਪੀ. ਭੁਲੱਥ ਸੰਦੀਪ ਸਿੰਘ ਮੰਡ ਦੀ ਨਿਗਰਾਨੀ ਹੇਠ ਸੁਭਾਨਪੁਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਵੇਈਂ ਦੇ ਕਿਨਾਰੇ ਸ਼ਰਾਬ ਮਾਫੀਆ ਨਾਲ ਜੁੜੇ ਲੋਕ ਵੱਡੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਣਾਉਣ ਦੀ ਤਿਆਰੀ ’ਚ ਹੈ। ਜਿਸ ’ਤੇ ਸੁਭਾਨਪੁਰ ਪੁਲਸ ਨੇ ਤੈਰਾਕਾਂ ਨੂੰ ਨਾਲ ਲੈ ਕੇ ਜਦੋਂ ਵੇਈਂ ਖੇਤਰ ਦੀ ਸਰਚ ਕੀਤੀ ਤਾਂ ਸਰਚ ਦੌਰਾਨ ਲਾਹਣ ਨਾਲ ਭਰੇ 10 ਡਰੱਮ ਬਰਾਮਦ ਹੋਏ। ਬਰਾਮਦ ਲਾਹਣ ਨਾਲ ਲੱਖਾਂ ਮਿਲੀ ਲਿਟਰ ਨਾਜਾਇਜ਼ ਸ਼ਰਾਬ ਤਿਆਰ ਕੀਤੀ ਜਾਣੀ ਸੀ। ਡਰੱਮਾਂ ’ਚੋਂ 1870 ਲੀਟਰ ਲਾਹਣ ਬਰਾਮਦ ਹੋਈ। ਜਾਂਚ ਦੌਰਾਨ ਪਤਾ ਲੱਗਾ ਕਿ ਬਰਾਮਦ ਲਾਹਣ ਨਿਸ਼ਾਨ ਸਿੰਘ, ਗੰਜੂ, ਮੰਗਾ ਪੁੱਤਰ ਕਰਤਾਰ ਸਿੰਘ ਵਾਸੀ ਲੱਖਣ ਖੋਲੇ ਥਾਣਾ ਸੁਭਾਨਪੁਰ, ਅਰਜੁਨ ਸਿੰਘ ਪੁੱਤਰ ਗੁਰਮੇਜ ਸਿੰਘ ਤੇ ਸੁੱਖਾ ਸਿੰਘ ਪੁੱਤਰ ਗੁਰਮੇਲ ਸਿੰਘ ਦੋਵੇਂ ਵਾਸੀ ਪਿੰਡ ਬੂਟਾਂ ਥਾਣਾ ਕੋਤਵਾਲੀ ਦੀ ਹੈ। ਜਿਨ੍ਹਾਂ ਦੀ ਭਾਲ ’ਚ ਛਾਪੇਮਾਰੀ ਜਾਰੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਨਵੀਂ ਪਾਬੰਦੀਆਂ ਦੇ ਨਾਲ ਜਾਰੀ ਕੀਤਾ ਇਹ ਫਰਮਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

 


shivani attri

Content Editor

Related News