ਝਾੜੀਆਂ ''ਚੋਂ ਮਿਲੀ ਇਕ ਸਾਲ ਦੇ ਬੱਚੇ ਦੀ ਲਾਸ਼

11/11/2019 2:38:28 PM

ਫਗਵਾੜਾ (ਸੋਨੂੰ)— ਫਗਵਾੜਾ ਦੇ ਚੰਡੀਗੜ੍ਹ ਬਾਈਪਾਸ 'ਤੇ ਝਾੜੀਆਂ 'ਚੋਂ ਇਕ ਬੱਚੇ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਝਾੜੀਆਂ 'ਚ ਬੱਚੇ ਦੀ ਲਾਸ਼ ਹੋਣ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐੱਸ. ਐੱਸ. ਓ. ਮਨਮੋਹਨ ਸਿੰਘ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰੱਖਵਾ ਦਿੱਤਾ ਹੈ। 
ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਦੇ ਡਾਕਟਰ ਰਵੀ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਬੱਚੇ ਦੀ ਉਮਰ ਕਰੀਬ ਇਕ ਸਾਲ ਲੱਗ ਰਹੀ ਹੈ। ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ। ਏ. ਐੱਸ. ਆਈ. ਬਲਵਿੰਦਰ ਸਿੰਘ ਦੱਸਿਆ ਕਿ ਬੱਚੇ ਦੀ ਮੌਤ ਹੋਣ ਤੋਂ ਬਾਅਦ ਲਾਸ਼ ਨੂੰ ਝਾੜੀਆਂ 'ਚ ਸੁੱਟਿਆ ਗਿਆ ਹੈ।


shivani attri

Content Editor

Related News