ਝਾੜੀਆਂ ’ਚ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ''ਚ ਫੈਲੀ ਸਨਸਨੀ
Friday, May 15, 2026 - 12:23 PM (IST)
ਹੁਸ਼ਿਆਰਪੁਰ (ਰਾਕੇਸ਼)-ਈ. ਐੱਸ. ਆਈ. ਹਸਪਤਾਲ ਦੇ ਨੇੜੇ ਝਾੜੀਆਂ ਵਿਚ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਨੇੜੇ ਹੀ ਇਕ ਧਾਰਮਿਕ ਸਥਾਨ ’ਤੇ ਰਹਿਣ ਵਾਲੀ ਔਰਤ ਨੇ ਦੱਸਿਆ ਕਿ ਜਦੋਂ ਉਹ ਬਾਜ਼ਾਰ ਤੋਂ ਆ ਰਹੀ ਸੀ ਤਾਂ ਉਸ ਨੇ ਵੇਖਿਆ ਕਿ ਕੁਝ ਕੁੱਤੇ ਇਕ ਪਾਸੇ ਭੌਂਕ ਰਹੇ ਹਨ। ਜਦੋਂ ਉਸ ਨੇ ਉੱਥੇ ਜਾ ਕੇ ਵੇਖਿਆ ਤਾਂ ਇਕ ਨੌਜਵਾਨ ਉੱਥੇ ਮੂਧੇ ਮੂੰਹ ਪਿਆ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ ਕੇ...
ਇਸ ਤੋਂ ਬਾਅਦ ਉਸ ਨੇ ਈ. ਐੱਸ. ਆਈ. ਜਾ ਕੇ ਕੁਝ ਨੌਜਵਾਨਾਂ ਨੂੰ ਬੁਲਾਇਆ। ਉਨ੍ਹਾਂ ਨੇ ਆ ਕੇ ਵੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਜੇਬ ਵਿਚੋਂ ਉਸ ਦੀ ਪਛਾਣ ਨਾਲ ਸਬੰਧਤ ਕੋਈ ਕਾਰਡ ਨਹੀਂ ਮਿਲਿਆ ਪਰ ਉਸ ਕੋਲੋਂ ਸਿਰਿੰਜਾਂ ਆਦਿ ਜ਼ਰੂਰ ਮਿਲੀਆਂ ਹਨ।
ਉਨ੍ਹਾਂ ਨੇ ਇਸ ਬਾਰੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਵਿਚ ਰੱਖਵਾ ਦਿੱਤਾ ਹੈ। ਗੱਲਬਾਤ ਦੌਰਾਨ ਇੰਸਪੈਕਟਰ ਦੀਪਕ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸੂਚਨਾ ਮਿਲੀ ਸੀ ਕਿ ਈ. ਐੱਸ. ਆਈ. ਹਸਪਤਾਲ ਦੇ ਨੇੜੇ ਇਕ ਲਾਸ਼ ਮਿਲੀ ਹੈ। ਉਨ੍ਹਾਂ ਨੇ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਵਿਚ 72 ਘੰਟਿਆਂ ਲਈ ਰੱਖਵਾ ਦਿੱਤਾ ਹੈ ਅਤੇ ਮ੍ਰਿਤਕ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।
ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ ਸੀ ਬਲਾਸਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
