ਗੰਨੇ ਦੇ ਖੇਤਾਂ ''ਚੋਂ ਬਜ਼ੁਰਗ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ

02/23/2019 6:06:54 PM

ਜਲੰਧਰ (ਮਹੇਸ਼)— ਜਲੰਧਰ ਦੇ ਥਾਣਾ ਪਤਾਰਾ ਦੇ ਪਿੰਡ ਉੱਚਾ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੋਂ ਗੰਨੇ ਦੇ ਖੇਤਾਂ 'ਚੋਂ ਇਕ ਬਜ਼ੁਰਗ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ ਕੀਤੀ ਗਈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਤੱਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਏ. ਐੱਸ. ਆਈ. ਸੋਮਨਾਥ ਨੇ ਦੱਸਿਆ ਕਿ ਵਿਅਕਤੀ ਦੀ ਉਮਰ 70 ਸਾਲ ਦੇ ਕਰੀਬ ਹੈ। ਉਨ੍ਹਾਂ ਨੇ ਦੱਸਿਆ ਕਿ ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।


shivani attri

Content Editor

Related News