ਪੁਲਸ ਵਲੋਂ ਭਾਰੀ ਮਾਤਰਾ ''ਚ ਨਜਾਇਜ਼ ਸ਼ਰਾਬ ਬਰਾਮਦ

Wednesday, Jun 17, 2020 - 01:33 AM (IST)

ਪੁਲਸ ਵਲੋਂ ਭਾਰੀ ਮਾਤਰਾ ''ਚ ਨਜਾਇਜ਼ ਸ਼ਰਾਬ ਬਰਾਮਦ

ਦਸੂਹਾ,(ਝਾਵਰ)- ਸ਼ਹਿਰ 'ਚ ਪੁਲਸ ਵਲੋਂ ਭਾਰੀ ਮਾਤਰਾ 'ਚ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਜਾਣਕਾਰੀ ਮੁਤਾਬਕ ਡੀ. ਐੱਸ. ਪੀ. ਦਸੂਹਾ ਅਨਿਲ ਭਨੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਮੁਖੀ ਦਸੂਹਾ ਗੁਰਦੇਵ ਸਿੰਘ ਤੇ ਏ. ਐੱਸ. ਆਈ. ਪਵਨ ਕੁਮਾਰ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਮੋਟਰਸਾਈਕਲ ਸਵਾਰ ਰਾਕੇਸ਼ ਕੁਮਾਰ ਪੁੱਤਰ ਜਸਪਾਲ ਸਿੰਘ ਵਾਸੀ ਜੰਡ ਤੋਂ ਸੈਦੋਵਾਲ ਨੇੜੇ ਰੋਕ ਚੈਕਿੰਗ ਕੀਤੀ ਗਈ। ਜਿਸ ਦੌਰਾਨ ਉਸ ਦੇ ਮੋਟਰਸਾਈਕਲ 'ਤੇ 2 ਪਲਾਸਟਿਕ ਦੇ ਰੱਖੇ ਹੋਏ ਕੇਨ 'ਚੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ, ਜਿਸ ਦੀ ਮਿਣਤੀ 75,000 ਮਿਲੀਲੀਟਰ ਹੋਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਾਕੇਸ਼ ਕੁਮਾਰ ਵਿਰੁੱਧ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Deepak Kumar

Content Editor

Related News