ਟਾਂਡਾ ਪੁਲਸ ਨੂੰ ਮਿਲੀ ਵੱਡੀ ਸਫਲਤਾ, ਹਜ਼ਾਰਾਂ ਲੀਟਰ ਨਜਾਇਜ਼ ਸ਼ਰਾਬ ਬਰਾਮਦ

07/11/2020 4:30:56 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ)— ਟਾਂਡਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਹਜ਼ਾਰਾਂ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਜ਼ਿਲ੍ਹਾ ਪੁਲਸ ਮੁਖੀ ਗੌਰਵ ਗਰਗ ਅਤੇ ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਸ ਜਦੋਂ ਫੋਕਲ ਪੁਆਇੰਟ ਢਡਿਆਲਾ ਨਜ਼ਦੀਕ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਹੋਈ।  

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਅੱਜ ਫਿਰ ਫੇਸਬੁੱਕ 'ਤੇ ਜਨਤਾ ਸਾਹਮਣੇ ਹੋਣਗੇ ਰੂ-ਬ-ਰੂ

ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਪੁਲਸ ਦੀ ਇਸ ਸਫ਼ਲਤਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਥਾਣੇਦਾਰ ਪਰਮਜੀਤ ਸਿੰਘ, ਤਾਰਾ ਸਿੰਘ, ਮਲਕੀਤ ਸਿੰਘ ਦੀ ਟੀਮ ਗਸ਼ਤ ਦੌਰਾਨ ਬਿਜਲੀ ਘਰ ਚੌਕ ਟਾਂਡਾ ਨਜ਼ਦੀਕ ਮੌਜੂਦ ਸੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਪੰਮਾ ਪੁੱਤਰ ਸਵਰਨ ਸਿੰਘ ਵਾਸੀ ਬੂਟ ਥਾਣਾ ਕੋਤਵਾਲੀ ਜ਼ਿਲ੍ਹਾ ਕਪੂਰਥਲਾ ਅਤੇ ਮਿੰਦੀ ਪੁੱਤਰ ਜਗਤਾਰ ਸਿੰਘ ਉਰਫ ਬੂਜਾ ਵਾਸੀ ਬੂਟ ਥਾਣਾ ਕੋਤਵਾਲੀ ਆਪਣੇ ਸਾਥੀਆਂ ਨਾਲ ਮਿਲ ਕੇ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਫੋਕਲ ਪੁਆਇੰਟ ਢਡਿਆਲਾ ਮੰਡੀ ਨਜ਼ਦੀਕ ਟਰੱਕ ਵਿੱਚੋਂ ਨਾਜਾਇਜ਼ ਸ਼ਰਾਬ ਉਤਾਰ ਕੇ ਚਿੱਟੀ ਸਕਾਰਪੀਓ ਗੱਡੀ ਅਤੇ ਹੋਰ ਗੱਡੀਆਂ 'ਚ ਲੋਡ ਕਰ ਰਹੇ ਹਨ।

ਇਹ ਵੀ ਪੜ੍ਹੋ: ਜਲੰਧਰ 'ਚ 'ਕੋਰੋਨਾ' ਨੇ ਲਈ ਦੋ ਹੋਰ ਮਰੀਜ਼ਾਂ ਦੀ ਜਾਨ, ਮੌਤਾਂ ਦਾ ਅੰਕੜਾ 25 ਤੱਕ ਪੁੱਜਾ

ਜੇਕਰ ਪੁਲਸ ਪਾਰਟੀ ਹੁਣੇ ਛਾਪਾ ਮਾਰੇ ਤਾਂ ਦੋਵੇਂ ਆਪਣੇ ਸਾਥੀਆਂ ਅਤੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਕਾਬੂ ਆ ਸਕਦੇ ਹਨ। ਪੁਲਸ ਟੀਮ ਨੇ ਜਦੋਂ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਮੌਕੇ ਵੱਲ ਵਧੀ ਤਾਂ ਦੂਰੋਂ ਪੁਲਸ ਟੀਮ ਵੇਖ ਉਕਤ ਮੁਲਜ਼ਮ ਆਪਣੇ ਵਾਹਨਾਂ ਸਣੇ ਮੌਕੇ ਤੋਂ ਫਰਾਰ ਹੋਣ 'ਚ ਸਫਲ ਹੋ ਗਏ। ਪੁਲਸ ਉਕਤ ਮੁਲਜ਼ਮਾਂ ਵੱਲੋਂ ਉੱਥੇ ਰੱਖੀ ਸ਼ਰਾਬ ਨੂੰ ਕਬਜ਼ੇ 'ਚ ਲੈ ਕੇ ਉਨ੍ਹਾਂ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਅੱਜ ਤਾਲਾਬੰਦੀ ਲੱਗਣ ਨੂੰ ਲੈ ਕੇ ਉੱਡੀ ਅਫ਼ਵਾਹ ਬਾਰੇ ਡੀ. ਸੀ. ਨੇ ਦਿੱਤਾ ਸਪਸ਼ਟੀਕਰਨ


shivani attri

Content Editor

Related News