ਗੜ੍ਹਸ਼ੰਕਰ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Wednesday, Sep 18, 2019 - 06:14 PM (IST)

ਗੜ੍ਹਸ਼ੰਕਰ (ਸ਼ੋਰੀ)— ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪੈਂਦੇ ਪਿੰਡ ਬਡੀਸਰੋ ਨੇੜੇ ਸੜਕ ਦੇ ਕਿਨਾਰੇ ਤੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ। ਸੜਕ 'ਤੇ ਪਈ ਲਾਸ਼ ਨੂੰ ਦੇਖ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਗੜ੍ਹਸ਼ੰਕਰ ਥਾਣਾ ਮੁਖੀ ਬਲਵਿੰਦਰ ਸਿੰਘ ਆਪਣੀ ਪੁਲਸ ਪਾਰਟੀ ਦੇ ਨਾਲ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲਿਆ। ਫਿਲਹਾਲ ਮ੍ਰਿਤਕ ਵਿਅਕਤੀ ਦੀ ਅਜੇ ਕੋਈ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਪੁਲਸ ਨੂੰ ਕੋਈ ਪਛਾਣ ਦੇ ਦਸਤਾਵੇਜ਼ ਬਰਾਮਦ ਹੋਏ ਹਨ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।