ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

Thursday, Jan 16, 2020 - 03:23 PM (IST)

ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਹੁਸ਼ਿਆਰਪੁਰ (ਅਮਰੀਕ)— ਇਥੋਂ ਦੇ ਮੁਹੱਲਾ ਰਹੀਮਪੁਰ ਦੇ ਸ਼ਮਸ਼ਾਨਘਾਟ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ। ਕਿਸੇ ਰਾਹਗੀਰ ਨੇ ਸ਼ਮਸ਼ਾਨਘਾਟ ਦੇ ਗੇਟ 'ਤੇ ਇਕ ਨੌਜਵਾਨ ਨੂੰ ਡਿੱਗੇ ਹੋਏ ਦੇਖਿਆ ਅਤੇ ਇਸ ਦੀ ਸੂਚਨਾ ਵਾਰਡ ਕੌਂਸਲਰ ਬਲਵਿੰਦਰ ਬਿੰਦੀ ਨੂੰ ਦਿੱਤੀ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਨਾਲ ਕੇ ਉਥੇ ਜਾ ਕੇ ਦੇਖਿਆ ਤਾਂ ਗੇਟ 'ਤੇ ਨੌਜਵਾਨ ਦੀ ਲਾਸ਼ ਪਈ ਹੋਈ ਸੀ। ਇਸ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ 'ਤੇ ਪਹੁੰਚੇ ਪੁਲਸ ਮੁਲਾਜ਼ਮ ਨੇ ਨੌਜਵਾਨ ਦੀ ਜੇਬ ਚੈੱਕ ਕੀਤੀ ਤਾਂ ਉਸ 'ਚੋਂ ਉਸ ਦੀ ਪਛਾਣ ਸੰਬੰਧੀ ਕੋਈ ਕਾਗਜ਼ਾਤ ਨਹੀਂ ਮਿਲਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਲਈ ਰੱਖਵਾ ਦਿੱਤਾ ਹੈ। ਪੁਲਸ ਮੁਲਾਜ਼ਮ ਮੁਤਾਬਕ ਉਕਤ ਨੌਜਵਾਨ ਦੀ ਮੌਤ ਨਸ਼ੇ ਦੇ ਓਵਰਡੋਜ਼ ਕਰਕੇ ਹੋਈ ਹੈ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।


author

shivani attri

Content Editor

Related News