ਖਾਲੀ ਪਲਾਟ ''ਚੋਂ ਮਿਲੀ ਵਿਅਕਤੀ ਦੀ ਲਾਸ਼

02/08/2020 12:58:28 PM

ਫਗਵਾੜਾ (ਸੋਨੂੰ)— ਫਗਵਾੜਾ ਦੇ ਮੁਹੱਲਾ ਕੋਰਟ ਰਾਣੀ ਡਾਕਟਰ ਕਾਲੋਨੀ 'ਚ ਖਾਲੀ ਪਲਾਟ 'ਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਇਲਾਕਾ ਵਾਸੀਆਂ ਨੇ ਖਾਲੀ ਪਲਾਟ 'ਚ ਪਈ ਲਾਸ਼ ਨੂੰ ਦੇਖ ਕੇ ਥਾਣਾ ਸਤਨਾਮਪੁਰਾ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਐੱਸ. ਐੱਚ. ਓ. ਵਿਜੇ ਕੁਮਾਰ ਅਤੇ ਏ. ਐੱਸ. ਆਈ. ਦਯਾ ਚੰਦ ਪੁਲਸ ਪਾਰਟੀ ਦੇ ਨਾਲ ਪਹੁੰਚ ਕੇ ਉਕਤ ਸਥਾਨ ਦਾ ਜਾਇਜ਼ਾ ਲਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰੱਖ ਦਿੱਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਦਯਾ ਚੰਦ ਨੇ ਦੱਸਿਆ ਕਿ ਪੁਲਸ ਨੂੰ ਮੌਕੇ 'ਤੇ ਕੋਈ ਵੀ ਪਰੂਫ ਨਾ ਮਿਲਣ ਕਰਕੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।


shivani attri

Content Editor

Related News