ਪਿੰਡ ਲਿੱਧੜਾਂ ਵਿਖੇ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

02/16/2020 2:43:10 PM

ਜਲੰਧਰ (ਮਾਹੀ)— ਜਲੰਧਰ-ਅੰਮ੍ਰਿਤਸਰ ਰਾਜ ਮਾਰਗ 'ਤੇ ਸਥਿਤ ਪਿੰਡ ਲਿੱਧੜਾਂ 'ਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ। ਸੜਕ 'ਤੇ ਲੋਕਾਂ ਨੇ ਲਾਸ਼ ਨੂੰ ਦੇਖ ਤੁਰੰਤ ਥਾਣਾ ਮਕਸੂਦਾਂ ਨੂੰ ਸੂਚਿਤ ਕੀਤਾ। ਸੂਚਨਾ ਪਾ ਕੇ ਮੌਕੇ 'ਤੇ ਥਾਣਾ ਮਕਸੂਦਾਂ ਦੇ ਏ. ਐੱਸ. ਆਈ. ਅੰਗਰੇਜ਼ ਸਿੰਘ ਪੁਲਸ ਪਾਰਟੀ ਦੇ ਨਾਲ ਪਹੁੰਚੇ ਅਤੇ ਉਕਤ ਸਥਾਨ ਦਾ ਜਾਇਜ਼ਾ ਲਿਆ। ਫਿਲਹਾਲ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।  


shivani attri

Content Editor

Related News