ਫਗਵਾੜਾ: ਛੱਪੜ ''ਚ ਤੈਰਦੀ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
Wednesday, Feb 19, 2020 - 05:49 PM (IST)

ਫਗਵਾੜਾ (ਸੋਨੂੰ)— ਫਗਵਾੜਾ ਦੇ ਨਾਲ ਲੱਗਦੇ ਪਿੰਡ ਭਾਣੋਕੀ 'ਚ ਸ਼ੱਕੀ ਹਾਲਾਤ 'ਚ ਛੱਪੜ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਲੋਕਾਂ ਨੇ ਛੱਪੜ 'ਚ ਲਾਸ਼ ਨੂੰ ਤੈਰਦੇ ਦੇਖ ਕੇ ਤੁਰੰਤ ਪਿੰਡ ਦੇ ਸਰਪੰਚ ਦੇਸਰਾਜ ਝੱਲੀ ਨੂੰ ਦੱਸਿਆ ਅਤੇ ਫਿਰ ਉਨ੍ਹਾਂ ਨੇ ਅੱਗੇ ਥਾਣਾ ਸਤਨਾਮਪੁਰਾ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਐੱਸ. ਐੱਚ. ਓ. ਵਿਜੇ ਕੁੰਵਰਪਾਲ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚੇ। ਮੌਕੇ 'ਤੇ ਪਹੁੰਚ ਕੇ ਪੁਲਸ ਨੇ ਲਾਸ਼ ਨੂੰ ਛੱਪੜ 'ਚੋਂ ਬਾਹਰ ਕੱਢਵਾਇਆ।
ਉਕਤ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੀ ਉਮਰ 35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਦੀ ਹੱਤਿਆ ਕਰਕੇ ਲਾਸ਼ ਨੂੰ ਛੱਪੜ 'ਚ ਸੁੱਟਿਆ ਗਿਆ ਹੈ।
ਐੱਸ. ਐੱਚ. ਓ. ਵਿਜੇ ਕੁੰਵਰ ਪਾਲ ਸਿੰਘ ਨੇ ਦੱਸਿਆ ਕਿ ਛੱਪੜ 'ਚ ਡੁੱਬੇ ਵਿਅਕਤੀ ਦੇ ਕੋਲੋਂ ਮੋਬਾਇਲ ਬਰਾਮਦ ਹੋਇਆ ਹੈ, ਜਿਸ ਦੇ ਚਲਦਿਆਂ ਪੁਲਸ ਹਰ ਪਹਿਲੂ 'ਤੇ ਜਾਂਚ ਕਰ ਰਹੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ।