ਜਲੰਧਰ ਦੇ ਪਠਾਨਕੋਟ ਚੌਂਕ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Sunday, Jan 24, 2021 - 03:15 PM (IST)

ਜਲੰਧਰ (ਵਰੁਣ)— ਜਲੰਧਰ ਦੇ ਪਠਾਨਕੋਟ ਚੌਂਕ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਪੁਲਸ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਦੀ ਮੌਤ ਠੰਡ ਨਾਲ ਹੋਈ ਹੈ। ਫਿਲਹਾਲ ਮਿ੍ਰਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਮੌਕੇ ’ਤੇ ਸੂਚਨਾ ਪਾ ਕੇ ਥਾਣਾ ਨੰਬਰ 8 ਦੀ ਮੰਜੀਤ ਸਿੰਘ ਪੁਲਸ ਪਾਰਟੀ ਦੇ ਨਾਲ ਪਹੁੰਚੇ।
ਇਹ ਵੀ ਪੜ੍ਹੋ: ਸੰਘਰਸ਼ ’ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਤੋਂ ਸੁਣੋ ਕੈਪਟਨ ਦੇ ਐਲਾਨ ਦਾ ਸੱਚ (ਵੀਡੀਓ)
ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮੰਜੀਤ ਸਿੰਘ ਨੇ ਦੱਸਿਆ ਕਿ ਮਿ੍ਰਤਕ ਚੌਂਕ ਦੇ ਕੰਢੇ ਹੀ ਸੁੱਤਾ ਸੀ ਅਤੇ ਮੰਗ ਕੇ ਖ਼ੁਦ ਦਾ ਗੁਜ਼ਾਰਾ ਕਰਦਾ ਸੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪਛਾਣ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਹੈ।
ਇਹ ਵੀ ਪੜ੍ਹੋ: ਜਲੰਧਰ ’ਚ ਸ਼ਰਮਨਾਕ ਘਟਨਾ: 24 ਸਾਲਾ ਨੌਜਵਾਨ ਵੱਲੋਂ 5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ