ਸਮਰਾ ਫਾਰਮ ਦੇ ਬਾਹਰੋਂ ਨੌਜਵਾਨ ਦੀ ਲਾਸ਼ ਬਰਾਮਦ

03/31/2021 6:12:57 PM

ਜਲੰਧਰ (ਮਹੇਸ਼)— ਜੰਡਿਆਲਾ ਪੁਲਸ ਚੌਕੀ ਦੇ ਅਧੀਨ ਪੈਂਦੇ ਪਿੰਡ ਸਮਰਾਏ ’ਚ ਜਲੰਧਰ ਕੈਂਟ-ਜੰਡਿਆਲਾ ਰੋਡ ’ਤੇ ਸਥਿਤ ਸਮਰਾ ਫਾਰਮ ਦੇ ਬਾਹਰੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਮੌਕੇ ’ਤੇ ਪਹੁੰਚੀ ਥਾਣਾ ਸਬੰਧਤ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : 'ਦੋਸਤੀ' ਦੇ ਨਾਂ 'ਤੇ ਕਲੰਕ ਸਾਬਤ ਹੋਇਆ ਨੌਜਵਾਨ, ਘਰੋਂ ਬੁਲਾ ਦੋਸਤ ਨੂੰ ਇੰਝ ਦਿੱਤੀ ਦਰਦਨਾਕ ਮੌਤ

ਜੰਡਿਆਲਾ ਪੁਲਸ ਚੌਕੀ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਫਿਲਹਾਲ 174 ਦੀ ਕਾਰਵਾਈ ਕਰਦੇ ਹੋਏ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਹੈ ਅਤੇ ਜੇਕਰ 72 ਘੰਟਿਆਂ ਦੇ ਅੰਦਰ ਮਿ੍ਰਤਕ ਦੀ ਪਛਾਣ ਨਹੀਂ ਹੁੰਦੀ ਤਾਂ ਪੁਲਸ ਆਪਣੇ ਪੱਧਰ ’ਤੇ ਉਸ ਦਾ ਪੋਸਟਮਾਰਟਮ ਕਰਵਾਏਗੀ। ਪੁਲਸ ਨੇੜਲੇ ਏਰੀਆ ’ਚ ਵੀ ਪੁੱਛਗਿੱਛ ਕਰ ਰਹੀ ਹੈ। 

ਇਹ ਵੀ ਪੜ੍ਹੋ : ਹੋਲੀ ਮੌਕੇ ਹੁਸ਼ਿਆਰਪੁਰ ’ਚ ਵੱਡੀ ਵਾਰਦਾਤ, ਦਰਿੰਦਿਆਂ ਨੇ ਕੁੜੀ ਨਾਲ ਜਬਰ-ਜ਼ਿਨਾਹ ਕਰਕੇ ਦਿੱਤਾ ਜ਼ਹਿਰ

shivani attri

This news is Content Editor shivani attri