ਪੁਲਸ ਨੇ ਨਸ਼ੀਲੀਆਂ ਗੋਲ਼ੀਆਂ ਤੇ ਨਾਜਾਇਜ ਸ਼ਰਾਬ ਕੀਤੀ ਬਰਾਮਦ

Wednesday, Oct 09, 2024 - 03:42 PM (IST)

ਪੁਲਸ ਨੇ ਨਸ਼ੀਲੀਆਂ ਗੋਲ਼ੀਆਂ ਤੇ ਨਾਜਾਇਜ ਸ਼ਰਾਬ ਕੀਤੀ ਬਰਾਮਦ

ਸੁਲਤਾਨਪੁਰ ਲੋਧੀ (ਧੀਰ)-ਪੰਜਾਬ ਪੁਲਸ ਵੱਲੋ ਨਸ਼ੇ ਦਾ ਕਾਰੋਬਾਰ ਕਰਨ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸਰਬਜੀਤ ਰਾਏ ਪੁਲਸ ਕਪਤਾਨ ਤਫ਼ਤੀਸ਼ ਕਪੂਰਥਲਾ ਅਤੇ ਜੋਗਾ ਸਿੰਘ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਨਸਿਆਂ ਵਿਰੁੱਧ ਮੁਹਿੰਮ ਛੇੜੀ ਗਈ ਹੈ। ਇਸੇ ਮੁਹਿੰਮ ਦੌਰਾਨ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਉਸ ਸਮੇਂ ਭਾਰੀ ਸਫ਼ਲਤਾ ਹਾਸਲ ਹੋਈ ਜਦੋਂ ਇੰਸਪੈਕਟਰ ਹਰਿਗੁਰਦੇਵ ਸਿੰਘ ਦੀ ਅਗਵਾਈ ਹੇਠ ਐੱਸ. ਆਈ. ਸਰਬਜੀਤ ਸਿੰਘ ਚੌਂਕੀ ਮੋਠਾਂਵਾਲ ਥਾਣਾ ਸੁਲਤਾਨਪੁਰ ਲੋਧੀ ਸਮੇਤ ਪੁਲਸ ਪਾਰਟੀ ਦੇ ਗਸ਼ਤ ਵਾ ਤਲਾਸ਼ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਲਾਟੀਆਂ ਵਾਲ ਰੋਡ 'ਤੇ ਮੌਜੂਦ ਸੀ ਤਾਂ ਕਰਮ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਲਾਟੀਆਂਵਾਲ ਜ਼ਿਲ੍ਹਾ ਕਪੂਰਥਲਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੇ 150 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਣ 'ਤੇ ਮੁਕੱਦਮਾ ਨੰਬਰ 174 ਅਨੁਸਾਰ 22-61-85 ਐੱਨ. ਪੀ. ਡੀ. ਐੱਸ. ਐਕਟ ਤਹਿਤ ਥਾਣਾ ਸੁਲਤਾਨਪੁਰ ਲੋਧੀ ਦਰਜ ਰਜਿਸਟਰ ਕਰਵਾਇਆ ਗਿਆ। 

ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਸਖ਼ਤ , ਪੰਜਾਬ ਸਰਕਾਰ ਤੋਂ 1 ਘੰਟੇ ਦੇ ਅੰਦਰ ਮੰਗਿਆ ਜਵਾਬ

ਇਸੇ ਤਰ੍ਹਾਂ ਏ. ਐੱਸ. ਆਈ. ਗੁਰਸ਼ਰਨ ਸਿੰਘ ਚੌਕੀ ਇੰਚਾਰਜ ਡੱਲਾ ਥਾਣਾ ਸੁਲਤਾਨਪੁਰ ਲੋਧੀ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਤਲਾਸ਼ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਬਾਹੱਦ ਰਕਬਾ ਮੋਨਾਵਾਲ ਮੌਜੂਦ ਸੀ ਕਿ ਪ੍ਰਮੇਸ਼ਵਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਲਾਟੀਆਵਾਲ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਪਾਸੋਂ 150 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਣ ਕੀਤੀਆਂ। ਇਸੇ ਤਰ੍ਹਾ ਏ. ਐੱਸ. ਆਈ. ਜੁਗਿੰਦਰ ਸਿੰਘ ਥਾਣਾ ਸੁਲਤਾਨਪੁਰ ਲੋਧੀ ਸਮੇਤ ਸਾਥੀ ਕਰਮਚਾਰੀਆ ਦੇ ਗਸ਼ਤ ਅਤੇ ਤਲਾਸ਼ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਡਡਵਿੰਡੀ ਫਾਟਕ ਤਾਸ਼ਪੁਰ ਰੋਡ 'ਤੇ ਮੌਜੂਦ ਸੀ ਕਿ ਤਾਂ ਗੁਰਜੀਤ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਲਾਟੀਆਵਾਲ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਪਾਸੋਂ ਕੈਨੀ ਪਲਾਸਟਿਕ 'ਚੋਂ 18,750 ਮਿਲੀਲੀਟਰ ਨਾਜਾਇਜ਼ ਸਰਾਬ ਬਰਾਮਦ ਕੀਤੀ।

ਇਹ ਵੀ ਪੜ੍ਹੋ- ਪਹਿਲਾਂ ਫੋਨ ਕਰਕੇ ਭੱਠੇ 'ਤੇ ਸਦਿਆ, ਫਿਰ ਅਸ਼ਲੀਲ ਵੀਡੀਓ ਬਣਾ ਕੇ ਕਰ 'ਤਾ ਵੱਡਾ ਕਾਂਡ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News