ਪਟਾਕੇ ਮਾਰਨ ਵਾਲੇ 7 ਮੋਟਰਸਾਈਕਲ ਪੁਲਸ ਨੇ ਕੀਤੇ ਜ਼ਬਤ

Wednesday, Feb 07, 2024 - 06:54 PM (IST)

ਪਟਾਕੇ ਮਾਰਨ ਵਾਲੇ 7 ਮੋਟਰਸਾਈਕਲ ਪੁਲਸ ਨੇ ਕੀਤੇ ਜ਼ਬਤ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਗੁਲਨੀਤ ਸਿੰਘ ਖੁਰਾਨਾ ਆਈ. ਪੀ. ਐੱਸ. ਸੀਨੀਅਰ ਕਪਤਾਨ ਪੁਲਸ ਜ਼ਿਲ੍ਹਾ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਜੇ ਸਿੰਘ ਉੱਪ ਕਪਤਾਨ ਪੁਲਸ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ’ਚ ਮਾਡ਼ੇ ਅਨਸਰਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੰਸਪੈਕਟਰ ਹਿੰਮਤ ਸਿੰਘ ਮੁੱਖ ਅਫ਼ਸਰ ਥਾਣਾ ਵੱਲੋਂ ਸ਼ਹਿਰ ’ਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ, ਜਿਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੀਤੇ ਗਏ ਅਤੇ ਬਿਨਾਂ ਨੰਬਰ ਪਲੇਟਾਂ ਅਤੇ ਪਟਾਕੇ ਮਾਰਨ ਵਾਲੇ ਬੁਲਟ ਮੋਟਰਸਾਈਕਲਾਂ ਨੂੰ ਜ਼ਬਤ ਕੀਤਾ ਗਿਆ।

ਹੁਣ ਤੱਕ ਇਸ ਮੁਹਿੰਮ ਤਹਿਤ 7 ਬੁਲਟ ਮੋਟਰਸਾਈਕਲ ਬੰਦ ਕੀਤੇ ਗਏ ਹਨ ਅਤੇ ਬਾਕੀ ਮੋਟਰਸਾਈਕਲਾਂ ਦੇ ਚਲਾਨ ਕੀਤੇ ਗਏ ਹਨ।  ਥਾਣਾ ਮੁਖੀ ਨੇ ਦੱਸਿਆ ਕਿ ਅੱਗੇ ਤੋਂ ਵੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਏਰੀਏ ’ਚ ਅਮਨ ਕਾਨੂੰਨ ਬਣਾਏ ਰੱਖਣ ਲਈ ਇਹ ਮੁਹਿੰਮ ਜਾਰੀ ਰੱਖੀ ਜਾਵੇਗੀ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਰੂਹ ਕੰਬਾਊ ਘਟਨਾ, ਕੁੱਤਿਆਂ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰੀ ਮਹਿਲਾ, ਖੋਲ੍ਹੀ ਖੋਪੜੀ ਤੇ ਕੱਢੀਆਂ ਅੱਖਾਂ

 

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News