ਰਾਹੋਂ ’ਚ ਪੁਲਸ ਦੀ ਸਖ਼ਤ ਕਾਰਵਾਈ, ਓਵਰਲੋਡ ਟਿੱਪਰਾਂ ਦੇ ਕੱਟੇ ਚਲਾਨ
Thursday, Sep 10, 2026 - 07:36 PM (IST)
ਰਾਹੋਂ (ਪ੍ਰਭਾਕਰ)-ਕਈ ਦਿਨਾਂ ਤੋਂ ਓਵਰਲੋਡ ਵਾਹਨਾਂ ਕਾਰਨ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਦੇ ਨਿਰਦੇਸ਼ਾਂ ਤਹਿਤ ਪੁਲਸ ਵੱਲੋਂ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਮੁਹਿੰਮ ਚਲਾਈ ਗਈ। ਡੀ. ਐੱਸ. ਪੀ. ਪੰਕਜ ਸ਼ਰਮਾ, ਥਾਣਾ ਮੁਖੀ ਅਤੇ ਟ੍ਰੈਫਿਕ ਇੰਚਾਰਜ ਗੁਰਮੇਲ ਸਿੰਘ ਮੀਲੂ ਨੇ ਪੁਲਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਰੇਤ ਨਾਲ ਭਰੇ ਓਵਰਲੋਡ ਟਿੱਪਰਾਂ ਦੇ ਚਲਾਨ ਕੱਟੇ।
ਇਹ ਵੀ ਪੜ੍ਹੋ: ਸ਼ੁੱਕਰਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਨਵਾਂਸ਼ਹਿਰ ਜ਼ਿਲ੍ਹੇ 'ਚ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਇਸ ਦੌਰਾਨ ਡੀ. ਐੱਸ. ਪੀ. ਪੰਕਜ ਸ਼ਰਮਾ ਨੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸਮਰੱਥਾ ਤੋਂ ਵੱਧ ਲੋਡ ਨਾ ਲੱਦਣ ਦੀ ਸਖ਼ਤ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਓਵਰਲੋਡ ਵਾਹਨ ਸੜਕ ਹਾਦਸਿਆਂ ਦਾ ਮੁੱਖ ਕਾਰਨ ਬਣਦੇ ਹਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੇ ਵਾਹਨਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ। ਪੁਲਸ ਦੀ ਇਸ ਕਾਰਵਾਈ ਨਾਲ ਓਵਰਲੋਡ ਚਾਲਕਾਂ ਵਿੱਚ ਹੜਕੰਪ ਮੱਚ ਗਿਆ, ਜਦਕਿ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੇ ਰਾਹਤ ਮਹਿਸੂਸ ਕਰਦਿਆਂ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
