ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਿਆਸੀ ਪਾਰਟੀਆਂ ਇਕਜੁੱਟ, ਸਰਕਾਰ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ

Sunday, Mar 08, 2026 - 05:45 PM (IST)

ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਿਆਸੀ ਪਾਰਟੀਆਂ ਇਕਜੁੱਟ, ਸਰਕਾਰ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ

ਹਾਜੀਪੁਰ (ਜੋਸ਼ੀ)- ਬਲਾਕ ਹਾਜੀਪੁਰ ਦੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਪ੍ਰਧਾਨ ਕਿਰਪਾਲ ਸਿੰਘ ਗੇਰਾ ਦੀ ਅਗਵਾਈ ਹੇਠ ਪਾਵਰ ਕਲੌਨੀ ਨੰਬਰ ਦੋ ਦੇ ਰੈਸਟ ਹਾਊਸ ਵਿਖੇ ਹੋਈ। ਇਸ ਮੀਟਿੰਗ ਵਿੱਚ ਹਲਕਾ ਮੁਕੇਰੀਆਂ ਅਤੇ ਤਲਵਾੜਾ ਖੇਤਰ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ 'ਤੇ ਡੂੰਘੀ ਚਿੰਤਾ ਪ੍ਰਗਟਾਈ ਗਈ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। 

ਇਹ ਵੀ ਪੜ੍ਹੋ: Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...

ਮੀਟਿੰਗ ਨੂੰ ਸੰਬੋਧਨ ਕਰਦੇ ਕਿਰਪਾਲ ਸਿੰਘ ਗੇਰਾ, ਸੁਮਿਤ ਡਡਵਾਲ, ਅਮਰਜੀਤ ਸਿੰਘ ਢਾਡੇਕਟਵਾਲ, ਅਨਿਲ ਵਸ਼ਿਸਠ, ਸ਼ੰਮੀ ਵਸ਼ਿਸਠ, ਸੁਖਵਿੰਦਰ ਸਿੰਘ ਰਾਣਾਂ ਕਲੇਰਾਂ, ਲਖਵਿੰਦਰ ਸਿੰਘ ਟਿੰਮੀ ਅਤੇ ਐਡਵੋਕੇਟ ਰੋਹਿਤ ਸਵਰਾਜ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਸਿਰ ਦੋਸ਼ ਮੜ੍ਹ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। 
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੱਤਾ ਵਿੱਚ ਆਇਆਂ ਕਰੀਬ 4 ਸਾਲ ਹੋਣ ਵਾਲੇ ਹਨ ਪਰ ਮਾਈਨਿੰਗ ਰੁਕਣ ਦੀ ਬਜਾਏ ਪਹਿਲਾਂ ਨਾਲੋਂ ਵੀ ਵੱਡੇ ਪੱਧਰ 'ਤੇ ਜਾਰੀ ਹੈ। ਆਗੂਆਂ ਨੇ ਸਿੱਧੇ ਤੌਰ 'ਤੇ ਮਾਈਨਿੰਗ ਅਤੇ ਨਹਿਰੀ ਵਿਭਾਗ ਦੇ ਅਧਿਕਾਰੀਆਂ 'ਤੇ ਮਿਲੀਭੁਗਤ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਧਿਕਾਰੀ ਦਫ਼ਤਰਾਂ ਵਿੱਚ ਬੈਠ ਕੇ ਹੀ, ਬਿਨਾਂ ਮੌਕਾ ਵੇਖੇ ਵਾਹੀਯੋਗ ਜ਼ਮੀਨਾਂ ਪੁੱਟਣ ਦੀਆਂ ਮਨਜ਼ੂਰੀਆਂ ਦੇ ਰਹੇ ਹਨ। ਜੇਕਰ ਕੋਈ ਆਮ ਨਾਗਰਿਕ ਇਸ ਦਾ ਵਿਰੋਧ ਕਰਦਾ ਹੈ ਤਾਂ ਮਾਈਨਿੰਗ ਮਾਫ਼ੀਆ ਵੱਲੋਂ ਉਲਟਾ ਉਸੇ ਵਿਰੁੱਧ ਪੁਲਸ ਸ਼ਿਕਾਇਤਾਂ ਦਰਜ ਕਰਵਾਈਆਂ ਜਾਂਦੀਆਂ ਹਨ।  ਓਵਰਲੋਡ ਟਿੱਪਰਾਂ ਕਾਰਨ ਸੜਕਾਂ ਦੀ ਹਾਲਤ ਖ਼ਸਤਾ ਹੋ ਚੁੱਕੀ ਹੈ ਅਤੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ। 

ਇਹ ਵੀ ਪੜ੍ਹੋ: ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ ਵੀਡੀਓ

ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਇਸ ਗੰਭੀਰ ਮੁੱਦੇ ਸਬੰਧੀ ਇਕ ਸ਼ਿਕਾਇਤ ਪੱਤਰ ਜਲਦੀ ਹੀ ਡੀ. ਸੀ. ਹੁਸ਼ਿਆਰਪੁਰ ਅਤੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਸੌਂਪਿਆ ਜਾਵੇਗਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 15 ਦਿਨਾਂ ਦੇ ਅੰਦਰ ਗੈਰ-ਕਾਨੂੰਨੀ ਮਾਈਨਿੰਗ ਬੰਦ ਨਾ ਕਰਵਾਈ ਗਈ ਤਾਂ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੀਟਿੰਗ ਵਿੱਚ ਚਰਨਜੀਵ ਸਿੰਘ ਫ਼ਤੇਹਪੁਰ ,ਨਰਿੰਦਰ ਸਿੰਘ, ਸਰਬਜੀਤ ਸਿੰਘ, ਅਨਮੋਲ ਚੌਧਰੀ, ਕੁਨਾਲ ਚੌਧਰੀ, ਕਮਲ ਗਰੇਵਾਲ, ਅਰਜੁਨ, ਰਣਜੀਤ ਸਿੰਘ, ਸ਼ੁਭਮ ਸੋਹਲ ਅਤੇ ਅਮਰਜੋਤ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ: ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4 ਸਾਲ ਦੀ ਦੇਰੀ ’ਤੇ ਚੁੱਕੇ ਸਵਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News