ਟਾਂਡਾ ''ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਹੋਈਆਂ ਰਵਾਨਾ
Saturday, Dec 13, 2025 - 06:25 PM (IST)
ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟਾਂਡਾ ਉੜਮੁੜ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵੋਟਿੰਗ ਲਈ ਪੋਲਿੰਗ ਪਾਰਟੀਆਂ ਸਰਕਾਰੀ ਕਾਲਜ ਤੋਂ ਪੋਲਿੰਗ ਬੂਥਾ ਲਈ ਰਵਾਨਾ ਹੋਈਆਂ ਹਨ । ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਰਿਟਰਨਿੰਗ ਅਫ਼ਸਰ ਕੰਮ ਐੱਸ. ਡੀ. ਐੱਮ. ਟਾਂਡਾ ਲਵਪ੍ਰੀਤ ਸਿੰਘ ਔਲਖ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਟਾਂਡਾ ਵਿੱਚ 3 ਜ਼ਿਲ੍ਹਾ ਪ੍ਰੀਸ਼ਦ ਕੰਧਾਲਾ ਜੱਟਾਂ, ਜੌੜਾ ਤੇ ਜਾਜਾ ਜ਼ੋਨ ਲਈ ਅਤੇ 20 ਬਲਾਕ ਸੰਮਤੀ ਜ਼ੋਨਾਂ ਲਈ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਗ੍ਰਿਫ਼ਤਾਰ
ਉਨ੍ਹਾਂ ਹੋਰ ਦੱਸਿਆ ਕਿ ਟਾਂਡਾ ਦੇ 166 ਬੂਥਾਂ 'ਤੇ ਚੋਣ ਪ੍ਰਕਿਰਿਆ ਨੂੰ ਸਹੀ ਅਤੇ ਸਫ਼ਲਤਾ ਪੂਰਵਕ ਨੇਪਰੇ ਚਾੜਨ ਦੇ ਮੰਤਵ ਨਾਲ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿੱਚ ਬਣਾਏ ਗਏ ਡਿਸਪੈਸ਼ ਸੈਂਟਰ ਤੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾ ਚੁੱਕਾ ਹੈ। ਵੋਟਾਂ ਦੌਰਾਨ ਸ਼ਰਾਰਤੀ ਅੰਨਸਰਾਂ 'ਤੇ ਨਜ਼ਰ ਰੱਖਣ ਲਈ ਸਿਵਲ ਅਤੇ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ।

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਨਵੀਂ ਅਪਡੇਟ! 17 ਦਸੰਬਰ ਤੱਕ ਵਿਭਾਗ ਨੇ ਦਿੱਤੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
ਇਸ ਮੌਕੇ ਐੱਸ. ਡੀ. ਐੱਮ. ਟਾਂਡਾ ਲਵਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਤਿਆਰੀ ਕੀਤੀ ਗਈ ਹੈ ਅਤੇ ਇਸ ਵਾਸਤੇ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ। ਉਧਰ ਦੂਸਰੇ ਪਾਸੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਟਾਂਡਾ ਪੁਲਸ ਨੇ ਵੀ ਵਿਸ਼ੇਸ਼ ਤੌਰ 'ਤੇ ਤਿਆਰੀ ਕੀਤੀ ਹੋਈ ਹੈ ਅਤੇ ਵੱਖ-ਵੱਖ ਬੂਥਾਂ 'ਤੇ ਕਰਮਚਾਰੀ ਸੁਰੱਖਿਆ ਪ੍ਰਬੰਧਾਂ ਲਈ ਤਾਇਨਾਤ ਰਹਿਣਗੇ। ਚੋਣ ਅਧਿਕਾਰੀਆਂ ਨੇ ਹੋਰ ਦੱਸਿਆ ਕਿ 14 ਦਸੰਬਰ ਨੂੰ ਪੈ ਰਹੀਆਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਗਿਆਨੀ ਕਰਤਾਰ ਸਿੰਘ ਯਾਦਗਾਰ ਸਰਕਾਰੀ ਕਾਲਜ ਟਾਂਡਾ ਵਿੱਚ ਬਣਾਏ ਜਾਣ ਵਾਲੇ ਕਾਊਂਟਿੰਗ ਸੈਂਟਰ 'ਤੇ ਕੀਤੇ ਜਾਵੇਗੀ।
ਇਹ ਵੀ ਪੜ੍ਹੋ: ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ, ਮ੍ਰਿਤਕ ਪੁੱਤ ਨੂੰ ਸਿਹਰਾ ਬੰਨ੍ਹਿਆ ਦੇਖ ਧਾਹਾਂ ਮਾਰ ਰੋਈ ਮਾਂ
