ਰਾਜਸਥਾਨ ਤੋਂ ਚੂਰਾ-ਪੋਸਤ ਲਿਆ ਕੇ ਕਰਦੇ ਸਨ ਸਪਲਾਈ, ਨਵਾਂਸ਼ਹਿਰ ਦੇ 2 ਟਰੱਕ ਚਾਲਕ ਗ੍ਰਿਫ਼ਤਾਰ
Sunday, Dec 04, 2022 - 02:44 PM (IST)
ਜਲੰਧਰ (ਮਹੇਸ਼)- ਰਾਜਸਥਾਨ ਤੋਂ ਚੂਰਾ-ਪੋਸਤ ਲੈ ਕੇ ਆਏ 2 ਟਰੱਕ ਚਾਲਕਾਂ ਨੂੰ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ 50 ਕਿਲੋ ਚੂਰਾ-ਪੋਸਤ ਬਰਾਮਦ ਹੋਇਆ ਹੈ। ਏ. ਸੀ. ਪੀ. ਡੀ. ਪਰਮਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਸਮੱਗਲਰ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ। ਗੁਰਮੀਤ ਸਿੰਘ ਪੁੱਤਰ ਤਰਸੇਮ ਲਾਲ ਨੂੰ ਜੀ. ਐੱਨ. ਏ. ਚੌਂਕ ਜਮਸ਼ੇਰ ਰੋਡ ਜਲੰਧਰ ਕੈਂਟ ਤੋਂ ਅਤੇ ਬਲਬੀਰ ਸਿੰਘ ਬੀਰਾ ਪੁੱਤਰ ਜੋਗਿੰਦਰ ਸਿੰਘ ਨੂੰ ਸੂਰਿਆ ਐਨਕਲੇਵ ਨੇੜੇ ਅੰਡਰਬ੍ਰਿਜ ਤੋਂ ਕਾਬੂ ਕੀਤਾ ਹੈ। ਦੋਵਾਂ ਟਰੱਕ ਚਾਲਕਾਂ ਨੇ ਪੁਲਸ ਪਾਰਟੀ ਨੂੰ ਵੇਖਦਿਆਂ ਹੀ ਟਰੱਕ ਸਾਈਡ ’ਤੇ ਲਗਾ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਸਪੈਸ਼ਲ ਯੂਨਿਟ ਦੇ ਮੁਖੀ ਇੰਦਰਜੀਤ ਸਿੰਘ ਦੀ ਅਗਵਾਈ ਵਿਚ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਫੜ ਲਿਆ।
ਇਹ ਵੀ ਪੜ੍ਹੋ : ਅਮਰੀਕਾ ਭੇਜਣ ਲਈ ਪਹਿਲਾਂ ਮੰਗੇ 10 ਲੱਖ, ਵੀਜ਼ਾ ਲੱਗਣ ’ਤੇ ਏਜੰਟ ਵੱਲੋਂ ਕੀਤੀ ਗਈ ਮੰਗ ਨੇ ਉਡਾਏ ਪਰਿਵਾਰ ਦੇ ਹੋਸ਼
ਦੋਵਾਂ ਦੇ ਟਰੱਕਾਂ ਦੀ ਤਲਾਸ਼ੀ ਲੈਣ ’ਤੇ 25-25 ਕਿਲੋ ਚੂਰਾ-ਪੋਸਤ ਬਰਾਮਦ ਹੋਇਆ। ਬਲਬੀਰ ਸਿੰਘ ਬੀਰਾ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਚ ਇਕ ਐੱਫ਼. ਆਈ. ਆਰ. ਨੰਬਰ 348 ਅਤੇ ਗੁਰਮੀਤ ਸਿੰਘ ਖ਼ਿਲਾਫ਼ ਥਾਣਾ ਜਲੰਧਰ ਕੈਂਟ ਵਿਚ ਇਕ ਐੱਫ਼. ਆਈ. ਆਰ. ਨੰਬਰ 141 ਦਰਜ ਕੀਤੀ ਗਈ ਹੈ। ਦੋਵਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਨਸ਼ੇ ਦੇ ਖ਼ਿਲਾਫ਼ ਮਿਸਾਲ ਬਣ ਕੇ ਉਭਰਿਆ ਜਲੰਧਰ ਦਾ ਪਿੰਡ ਰਾਣੀ ਭੱਟੀ, ਹੋ ਰਹੀਆਂ ਨੇ ਹਰ ਪਾਸੇ ਤਾਰੀਫ਼ਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।