ਅਸ਼ਲੀਲ ਵੀਡੀਓ ਦਾ ਹਵਾਲਾ ਦੇ ਕੇ ਕੀਤਾ ਬਲੈਕਮੇਲ, ਮਾਮਲਾ ਦਰਜ

Thursday, Apr 22, 2021 - 03:54 PM (IST)

ਅਸ਼ਲੀਲ ਵੀਡੀਓ ਦਾ ਹਵਾਲਾ ਦੇ ਕੇ ਕੀਤਾ ਬਲੈਕਮੇਲ, ਮਾਮਲਾ ਦਰਜ

ਟਾਂਡਾ ਉੜਮੁੜ (ਮੋਮੀ, ਵਰਿੰਦਰ ਪੰਡਿਤ, ਕੁਲਦੀਸ਼)- ਮਿਆਣੀ ਨਿਵਾਸੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਗੁਲਸ਼ਨ ਭਗਤ ਨੂੰ ਉਸ ਦੀ ਨਕਲੀ ਅਸ਼ਲੀਲ ਵੀਡੀਓ ਬਣਾ ਕੇ ਇੰਟਰਨੈੱਟ ਉਤੇ ਵਾਇਰਲ ਕਰਨ ਦਾ ਹਵਾਲਾ (ਡਰਾਵਾ) ਦੇ ਕੇ ਬਲੈਕਮੇਲ ਕਰਨ ਦੇ ਦੋਸ਼ ਅਧੀਨ ਟਾਂਡਾ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਜੋਗਿੰਦਰ ਸਿੰਘ ਉਰਫ ਪੱਪੀ ਪੁੱਤਰ ਅਜੀਤ ਸਿੰਘ ਵਾਸੀ ਨਿਊ ਬੇਅੰਤ ਨਗਰ ਲੱਧੇਵਾਲੀ(ਜਲੰਧਰ) ਦੇ ਖ਼ਿਲਾਫ਼ ਦਰਜ ਕੀਤਾ ਹੈ। 
ਇਹ ਵੀ ਪੜ੍ਹੋ : ਦੁੱਖਾਂ ਨਾਲ ਛਿੜੀ ‘ਜੰਗ’ ਜਿੱਤੀ, ਜਲੰਧਰ ਦੀ ਇਸ ਔਰਤ ਨੇ ਕਾਰ ਨੂੰ ਬਣਾਇਆ ਢਾਬਾ (ਵੀਡੀਓ)

ਪੁਲਸ ਨੂੰ ਦਿੱਤੇ ਗਏ ਬਿਆਨਾਂ ਵਿੱਚ ਗੁਲਸ਼ਨ ਭਗਤ ਨੇ ਦੱਸਿਆ ਕਿ ਅਪਰਾਧਿਕ ਅਤੀਤ ਵਾਲ਼ੇ ਵਿਅਕਤੀ ਜੋਗਿੰਦਰ ਸਿੰਘ ਨੇ ਪਹਿਲਾਂ ਨਕਲੀ ਅਸ਼ਲੀਲ ਵੀਡੀਓ ਬਣਾ ਕੇ ਇੰਟਰਨੈੱਟ ਤੇ ਵਾਇਰਲ ਕਰਨ ਦਾ ਡਰਾਵਾ ਦੇ ਕੇ ਪਿੰਡ ਮਿਆਣੀ ਦੇ ਹੀ 2 ਵਿਅਕਤੀਆਂ ਕੋਲੋਂ ਲੱਖਾਂ ਰੁਪਏ ਦੀ ਮੰਗ ਕੀਤੀ ਸੀ, ਜਿਸ ਦੀ ਸ਼ਿਕਾਇਤ ਪੁਲਸ ਨੂੰ ਕਰਕੇ ਉਕਤ ਵਿਅਕਤੀਆਂ ਦੀ ਮਦਦ ਕੀਤੀ ਸੀ ਇਸੇ ਹੀ ਰੰਜਿਸ਼ ਤਹਿਤ ਜੋਗਿੰਦਰ ਸਿੰਘ ਹੁਣ ਉਸ ਨੂੰ ਨਕਲੀ ਅਸ਼ਲੀਲ ਵੀਡੀਓ ਦਾ ਹਵਾਲਾ ਦੇ ਕੇ 10 ਲੱਖ ਰੁਪਏ ਦੀ ਮੰਗ ਕਰਦੇ ਹੋਏ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਸੀ। ਟਾਂਡਾ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨ ਉਪਰੰਤ ਜੋਗਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਜਲੰਧਰ ਤੋਂ ਦੁਖਦਾਇਕ ਖ਼ਬਰ: ਪਤਨੀ ਦੀ ਲਾਸ਼ ਨੂੰ ਵੇਖ ਪਤੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ


author

shivani attri

Content Editor

Related News