ਸਕਾਲਰਸ਼ਿਪ ਘਪਲੇ ਨੂੰ ਲੈ ਕੇ ਜਲੰਧਰ ''ਚ ਫੂਕਿਆ ਮੰਤਰੀ ਧਰਮਸੋਤ ਦਾ ਪੁਤਲਾ

08/28/2020 1:47:25 PM

ਜਲੰਧਰ (ਸੋਨੂੰ)—64 ਕਰੋੜ ਰੁਪਏ ਦੇ ਕਰੀਬ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ 'ਚ ਆਏ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਮ ਤੋਂ ਬਾਅਦ ਸਿਆਸਤ ਲਗਾਤਾਰ ਭੱਖਦੀ ਜਾ ਰਹੀ ਹੈ। ਜਲੰਧਰ ਦੇ ਕੰਪਨੀ ਬਾਗ ਚੌਂਕ ਨੇੜੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਵਿਦਿਆਰਥੀਆਂ ਅਤੇ ਸਫ਼ਾਈ ਚੇਅਰਮੈਨ ਚੰਦਨ ਗ੍ਰੇਵਾਲ ਨੇ ਮਿਲ ਕੇ ਧਰਨਾ ਪ੍ਰਦਰਸ਼ਨ ਕਰਦੇ ਮੰਤਰੀ ਧਰਮਸੋਤ ਦਾ ਪੁਤਲਾ ਫੂਕਿਆ। ਇਸ ਦੌਰਾਨ ਵਿਦਿਆਰਥੀਆਂ ਨੇ ਸਰਕਾਰ ਦੇ ਮੰਤਰੀ ਨੂੰ ਚੋਰ ਤੱਕ ਕਹਿ ਦਿੱਤਾ।

ਇਹ ਵੀ ਪੜ੍ਹੋ: ਡਾਕਟਰ ਬੀਬੀ ਦੀ ਗੁੰਡਾਗਰਦੀ, ਗਰਭਵਤੀ ਜਨਾਨੀ ਨੂੰ ਧੱਕੇ ਮਾਰ ਸਿਵਲ ਹਸਪਤਾਲ 'ਚੋਂ ਕੱਢਿਆ ਬਾਹਰ

ਐੱਸ. ਸੀ. ਵਿਦਿਆਰਥਣ ਮਨਦੀਪ ਨੇ ਦੱਸਿਆ ਕਿ 2016 ਤੋਂ ਆਪਣੀਆਂ ਮੰਗਾਂ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਜਦੋਂ ਤੱਕ ਸਰਕਾਰ 'ਚ ਅਜਿਹੇ ਚੋਰ ਮੰਤਰੀ ਰਹਿਣਗੇ ਤਾਂ ਉਨ੍ਹਾਂ ਨੂੰ ਸਕਾਲਰਸ਼ਿਪ ਨਹੀਂ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਕਾਰਨ ਐੱਸ. ਸੀ. ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਨਹੀਂ ਕਰ ਪਾਉਂਦੇ।

ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਨੂੰ ਅਦਾਲਤ ਵੱਲੋਂ ਰਾਹਤ, ਗ੍ਰਿਫ਼ਤਾਰੀ ''ਤੇ ਲੱਗੀ ਰੋਕ
ਇਹ ਵੀ ਪੜ੍ਹੋ: ਸ਼ਰਮਨਾਕ! ਹੁਣ ਜਲੰਧਰ 'ਚ ਨੂੰਹ ਨੇ ਘਰੋਂ ਕੱਢੀ ਸੱਸ, ਜਾਣੋ ਕੀ ਹੈ ਮਾਮਲਾ (ਵੀਡੀਓ)

ਇਸ ਮੌਕੇ ਚੰਦਨ ਗ੍ਰੇਵਾਲ ਨੇ ਕਿਹਾ ਕਿ ਅੱਜ ਦਾ ਪ੍ਰਦਰਸ਼ਨ ਸਕਾਲਪਸ਼ਿਪ ਘਪਲੇ ਨੂੰ ਲੈ ਕੇ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੀਤਾ ਗਿਆ ਹੈ, ਜਿਨ੍ਹਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ 64 ਕਰੋੜ ਰੁਪਏ ਦਾ ਕਰੀਬ ਘਪਲਾ ਕੀਤਾ ਹੈ। ਇਸ ਦੇ ਰੋਸ ਵਜੋ ਐੱਸ. ਸੀ. ਵਿਦਿਆਰਥੀਆਂ ਨੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਪੁਤਲਾ ਸਾੜਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 3 ਸਾਲਾਂ ਤੋਂ ਸਰਕਾਰ ਨੇ ਕੁਝ ਵੀ ਨਹੀਂ ਦਿੱਤਾ ਹੈ। ਇਸ ਸਾਲ ਕੇਂਦਰ ਸਰਕਾਰ ਵੱਲੋਂ 309 ਕਰੋੜ ਰੁਪਏ ਦਿੱਤੇ ਗਏ, ਜਿਨ੍ਹਾਂ ਨੂੰ ਇਨ੍ਹਾਂ ਨੇ ਖੁਦ ਹੀ ਗਬਨ ਕਰ ਲਏ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਵੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਕਪੂਰਥਲਾ ਦੇ ਡਾਕਟਰ ਦੀ ਇਸ ਜੁਗਾੜੀ ਕਾਰ ਅੱਗੇ ਫੇਲ ਹੋਈਆਂ ਵੱਡੀਆਂ ਕਾਰਾਂ, ਬਣੀ ਖਿੱਚ ਦਾ ਕੇਂਦਰ
ਇਹ ਵੀ ਪੜ੍ਹੋ:ਜਲੰਧਰ ਜ਼ਿਲ੍ਹੇ 'ਚ ਮੁੜ ਕੋਰੋਨਾ ਦੇ ਵੱਡੀ ਗਿਣਤੀ 'ਚ ਨਵੇਂ ਮਾਮਲੇ ਮਿਲਣ ਨਾਲ ਅੰਕੜਾ ਪੁੱਜਾ 5900 ਤੋਂ ਪਾਰ
 

shivani attri

This news is Content Editor shivani attri