ਜਲੰਧਰ ਸ਼ਹਿਰ ''ਚ ਲੱਗੇ MP ਚਰਨਜੀਤ ਸਿੰਘ ਚੰਨੀ ਦੇ ਗੁੰਮਸ਼ੁਦਾ ਦੇ ਪੋਸਟਰ

Wednesday, Apr 16, 2025 - 02:25 PM (IST)

ਜਲੰਧਰ ਸ਼ਹਿਰ ''ਚ ਲੱਗੇ MP ਚਰਨਜੀਤ ਸਿੰਘ ਚੰਨੀ ਦੇ ਗੁੰਮਸ਼ੁਦਾ ਦੇ ਪੋਸਟਰ

ਜਲੰਧਰ (ਮਨੋਜ)– ਜਲੰਧਰ ਸ਼ਹਿਰ ਵਿਚ ਕਈ ਥਾਵਾਂ ਉਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਗੁੰਮਸ਼ੁਦਾ ਦੇ ਪੋਸਟਰ ਲੱਗੇ ਹਨ। ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚੰਨੀ ਦੇ ‘ਗੁੰਮਸ਼ੁਦਾ’ ਦੇ ਪੋਸਟਰ ਨੂੰ ਭਾਜਪਾ ਦੇ ਯੂਥ ਆਗੂ ਐੱਨ. ਪੀ. ਐੱਸ. ਢਿੱਲੋਂ ਨੇ ਜਾਰੀ ਕੀਤਾ ਹੈ। ਭਾਜਪਾ ਆਗੂ ਅਨੁਸਾਰ ਸੰਸਦ ਮੈਂਬਰ ਬਣਨ ਤੋਂ ਬਾਅਦ ਚੰਨੀ ਦੇ ਚੋਣਾਵੀ ਵਾਅਦੇ ਅਤੇ ਲੋਕ ਸਭਾ ਹਲਕੇ ਦੇ ਲੋਕਾਂ ਨਾਲ ਵਿਕਾਸ ਲਈ ਕੀਤੇ ਸੰਕਲਪਾਂ ਨਾਲ ਸੰਸਦ ਮੈਂਬਰ ਚੰਨੀ ਖ਼ੁਦ ਵੀ ਗਾਇਬ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਪਹਿਲੀ ਵਾਰ ਜਲੰਧਰ ਤੋਂ ਬਾਹਰੀ ਕਾਂਗਰਸੀ ਸੰਸਦ ਮੈਂਬਰ ਚੁਣਨ ਦੀ ਗਲਤੀ ਦਾ ਅਹਿਸਾਸ ਹੋ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਨਾਕ ਘਟਨਾ, ਗ੍ਰੰਥੀ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ, ਲਾਹੀ ਪੱਗ ਤੇ ...

ਉਨ੍ਹਾਂ ਕਿਹਾ ਕਿ ਚੰਨੀ ਲੋਕ ਸਭਾ ਹਲਕਾ ਛੱਡ ਕੇ ਆਪਣੀਆਂ ਕਈ ਮਹੱਤਵਪੂਰਨ ਜ਼ਿੰਮੇਵਾਰੀਆਂ ਤੋਂ ਭੱਜ ਰਹੇ ਹਨ ਅਤੇ ਆਮ ਲੋਕਾਂ ਨੂੰ ਤਾਂ ਦੂਰ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਆਗੂਆਂ ਨੂੰ ਵੀ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਾਫ਼ੀ ਮੁਸ਼ੱਕਤ ਕਰਨੀ ਪੈਂਦੀ ਹੈ। ਭਾਜਪਾ ਆਗੂ ਨੇ ਦੱਸਿਆ ਕਿ ਚੰਨੀ ਦੀ ਗੁੰਮਸ਼ੁਦਗੀ ਦਾ ਪੋਸਟਰ ਜਾਰੀ ਕਰ ਕੇ ਉਹ ਆਪਣੇ ਹਲਕੇ ਦੇ ਸੰਸਦ ਮੈਂਬਰ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਕਿ ਕਿਸੇ ਨਾ ਕਿਸੇ ਤਰ੍ਹਾਂ ਉਹ ਉਨ੍ਹਾਂ ਨੂੰ ਲੱਭ ਕੇ ਉਨ੍ਹਾਂ ਵੱਲੋਂ ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਯਾਦ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਸਵੇਰ ਤੋਂ ਸ਼ਾਮ ਹੋ ਚੁੱਕੀ ਹੈ ਪਰ ਲੋਕ ਸਭਾ ਹਲਕਾ ਜਲੰਧਰ ਦੀ ਬਦਕਿਸਮਤੀ ਹੈ ਕਿ ਉਹ ਹਰ ਤਰ੍ਹਾਂ ਦੇ ਯਤਨਾਂ ਦੇ ਬਾਅਦ ਵੀ ਉਨ੍ਹਾਂ ਨਾਲ ਸੰਪਰਕ ਬਣਾਉਣ ਵਿਚ ਕਾਮਯਾਬ ਨਹੀਂ ਹੋ ਸਕੇ।

ਇਹ ਵੀ ਪੜ੍ਹੋ:  ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, ਨਵੇਂ ਹੁਕਮ ਜਾਰੀ, ਇਨ੍ਹਾਂ ਲਈ ਵਧੀ ਮੁਸੀਬਤ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News