ਭਾਂਡਿਆਂ ਦੀ ਦੁਕਾਨ ''ਤੇ ਰੇਡ, ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

Monday, May 09, 2022 - 07:59 PM (IST)

ਭਾਂਡਿਆਂ ਦੀ ਦੁਕਾਨ ''ਤੇ ਰੇਡ, ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਜਲੰਧਰ (ਸੁਨੀਲ ਮਹਾਜਨ) : ਪੁਲਸ ਕਮਿਸ਼ਨਰੇਟ ਜਲੰਧਰ ਵੱਲੋਂ ਨਸ਼ਾ ਤਸਕਰਾਂ 'ਤੇ ਨੱਥ ਪਾਉਣ ਲਈ ਜਗ੍ਹਾ-ਜਗ੍ਹਾ ਨਾਕੇ ਲਾਏ ਜਾ ਰਹੇ ਹਨ ਤੇ ਪੁਲਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਇਨ੍ਹਾਂ ਨਸ਼ਾ ਤਸਕਰਾਂ ਦੇ ਘਰਾਂ 'ਚ ਰੇਡ ਕਰਨ ਅਤੇ ਜਿਥੇ ਵੀ ਸ਼ੱਕ ਪਵੇ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ। ਇਸ ਸਬੰਧੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਸੂਚਨਾ ਦੇ ਆਧਾਰ 'ਤੇ ਸੋਨੂੰ ਭਾਂਡਿਆਂ ਵਾਲੇ ਦੀ ਦੁਕਾਨ 'ਤੇ ਰੇਡ ਕਰਕੇ ਇਕ ਦੋਸ਼ੀ ਨੂੰ ਭਾਰੀ ਮਾਤਰਾ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ : ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਵੱਲੋਂ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਨੇ ਸੋਨੂੰ ਭਾਂਡਿਆਂ ਵਾਲੇ ਦੀ ਦੁਕਾਨ 'ਤੇ ਰੇਡ ਕੀਤੀ, ਜਿਸ 'ਤੇ ਦੁਕਾਨ 'ਚੋਂ  325 ਬੋਤਲਾਂ ਤੇ 200 ਅਧੀਏ ਬਰਾਮਦ ਹੋਏ ਅਤੇ 4-5 ਪੇਟੀਆਂ ਵੱਖ-ਵੱਖ ਮਾਰਕਾ ਦੀ ਸ਼ਰਾਬ ਬਰਾਮਦ ਹੋਈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਨੂੰ ਦੇ ਸਾਲ਼ੇ ਰਾਜੇ ਨੂੰ ਵੀ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਹੈ। ਮਪੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੋਨੂੰ ਪਹਿਲਾਂ ਵੀ ਸ਼ਰਾਬ ਵੇਚਦਾ ਸੀ ਤੇ ਹੁਣ ਉਹ ਫ਼ਰਾਰ ਹੈ। ਉਸ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਕੀਤੀ ਜਾਵੇ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ


author

Mukesh

Content Editor

Related News