ਮੀਂਹ ’ਚ ਪਾਵਰ ਸਿਸਟਮ ਅਸਤ-ਵਿਅਸਤ, ''ਫਾਲਟ'' ਦੀਆਂ ਪਹੁੰਚੀਆਂ 3000 ਤੋਂ ਵੱਧ ਸ਼ਿਕਾਇਤਾਂ

Monday, Aug 25, 2025 - 11:57 AM (IST)

ਮੀਂਹ ’ਚ ਪਾਵਰ ਸਿਸਟਮ ਅਸਤ-ਵਿਅਸਤ, ''ਫਾਲਟ'' ਦੀਆਂ ਪਹੁੰਚੀਆਂ 3000 ਤੋਂ ਵੱਧ ਸ਼ਿਕਾਇਤਾਂ

ਜਲੰਧਰ (ਪੁਨੀਤ)-ਭਾਰੀ ਮੀਂਹ ਆਪਣਾ ਰੰਗ ਦਿਖਾ ਰਿਹਾ ਹੈ, ਜਿਸ ਕਾਰਨ ਸ਼ਹਿਰ ਵਾਸੀ ਆਪਣੇ ਘਰਾਂ ਵਿਚ ਵੜੇ ਰਹਿਣ ’ਤੇ ਮਜਬੂਰ ਹਨ। ਇਸ ਸਿਲਸਿਲੇ ਵਿਚ ਮੀਂਹ ਦੇ ਵਿਚਕਾਰ ਬਿਜਲੀ ਦੀ ਖਰਾਬੀ ਦੀਆਂ ਸ਼ਿਕਾਇਤਾਂ ਵਧਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਪੇਸ਼ ਆਈ। ਇਸੇ ਸਿਲਸਿਲੇ ਵਿਚ ਸਰਕਲ ਅਧੀਨ ਬਿਜਲੀ ਦੇ ਫਾਲਟ ਦੀਆਂ 3000-3100 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਸ ਕਾਰਨ ਜਨਤਾ ਨੂੰ ਬਿਜਲੀ ਤੋਂ ਬਿਨਾਂ ਲੰਮਾ ਸਮਾਂ ਬਿਤਾਉਣਾ ਪਿਆ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿਚ 8-10 ਘੰਟੇ ਬਲੈਕਆਊਟ ਹੋਣ ਕਾਰਨ ਲੋਕਾਂ ਵਿਚ ਰੋਸ ਵੇਖਣ ਨੂੰ ਮਿਲਿਆ। ਬਿਜਲੀ ਦੀ ਖ਼ਰਾਬੀ ਦੌਰਾਨ ਰਿਪੇਅਰ ਨੂੰ ਲੈ ਕੇ ਹੋਣ ਵਾਲੀ ਦੇਰੀ ਕਾਰਨ ਲੋਕਾਂ ਦੀਆਂ ਪ੍ਰੇਸ਼ਾਨੀ ਵਿਚ ਇਜ਼ਾਫ਼ਾ ਹੁੰਦਾ ਵੇਖਿਆ ਗਿਆ। ਮੀਂਹ ਵਿਚ ਰਿਪੇਅਰ ਕਰਨਾ ਸੰਭਵ ਨਹੀਂ, ਜਿਸ ਕਾਰਨ ਦੇਰੀ ਹੋਣੀ ਸੁਭਾਵਿਕ ਹੈ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਰੀ ਬਾਰਿਸ਼ ਕਾਰਨ ਉਫਾਨ 'ਤੇ ਸਤਲੁਜ ਦਰਿਆ, ਪੁਲ ਤੱਕ ਪਹੁੰਚਿਆ ਪਾਣੀ

ਇਸ ਦੇ ਨਾਲ ਹੀ ਪਾਵਰਕਾਮ ਦੇ ਰਾਜ ਪੱਧਰੀ ਸ਼ਿਕਾਇਤ ਕੇਂਦਰ ਨੰਬਰ 1912 ਦੇ ਰੁੱਝੇ ਹੋਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਮੀਂਹ ਦੌਰਾਨ ਵੱਖ-ਵੱਖ ਡਵੀਜ਼ਨਾਂ ਦੇ ਲੋਕ ਪਾਵਰਕਾਮ ਦੇ ਦਫ਼ਤਰ ਜਾ ਕੇ ਆਪਣਾ ਗੁੱਸਾ ਜ਼ਾਹਰ ਕਰਦੇ ਦੇਖੇ ਗਏ। ਇਸੇ ਲੜੀ ਵਿਚ, ਬਿਜਲੀ ਘਰ ਪਹੁੰਚੇ ਖਪਤਕਾਰਾਂ ਵਿਚ ਸ਼ਾਮਲ ਸ਼ੰਮੀ ਕੁਮਾਰ, ਵਿਕਾਸ ਜੈਨ, ਰੋਹਿਤ ਅਤੇ ਮਨੂ ਨੇ ਕਿਹਾ ਕਿ ਕਈ ਵਾਰ ਸ਼ਿਕਾਇਤਾਂ ਲਿਖਵਾਉਣ ਦੇ ਬਾਵਜੂਦ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪਾਵਰਕਾਮ ਨੂੰ ਆਪਣੇ ਸਿਸਟਮ ਨੂੰ ਮਜ਼ਬੂਤ ਬਣਾਉਣਾ ਚਾਹੀਦਾ ਹੈ। ਪੰਜਾਬ ਦੇ ਲੋਕ ਸਭ ਤੋਂ ਮਹਿੰਗੀ ਬਿਜਲੀ ਖਰੀਦਣ ਲਈ ਮਜਬੂਰ ਹਨ, ਪਰ ਇਸ ਦੇ ਬਾਵਜੂਦ ਸਿਸਟਮ ਹਰ ਵਾਰ ਜਵਾਬ ਦੇ ਜਾਂਦਾ ਹੈ।

PunjabKesari

ਇਹ ਵੀ ਪੜ੍ਹੋ: ਹੁਸ਼ਿਆਰਪੁਰ LPG ਟੈਂਕਰ ਹਾਦਸੇ ਦੇ ਮਾਮਲੇ ਨੂੰ ਲੈ ਕੇ ਐਕਸ਼ਨ 'ਚ DC ਆਸ਼ਿਕਾ ਜੈਨ, ਜਾਰੀ ਕੀਤੇ ਸਖ਼ਤ ਹੁਕਮ

ਕਈ ਇਲਾਕਿਆਂ ਦੇ ਲੋਕਾਂ ਨੇ ਕਿਹਾ ਕਿ ਕਈ ਦਿਨਾਂ ਤੋਂ ਲਗਾਤਾਰ ਬਿਜਲੀ ਦੀ ਖਰਾਬੀ ਚੱਲ ਰਹੀ ਹੈ, ਜਿਸ ਕਾਰਨ ਹਾਲਾਤ ਖਰਾਬ ਹੋ ਰਹੇ ਹਨ। ਖ਼ਪਤਕਾਰਾਂ ਨੇ ਕਿਹਾ ਕਿ ਸ਼ਿਕਾਇਤਾਂ ਲਿਖਵਾਉਣ ਦੇ ਬਾਵਜੂਦ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ। ਮੁਰੰਮਤ ਲਈ ਸਟਾਫ਼ ਸਮੇਂ ਸਿਰ ਨਹੀਂ ਆਉਂਦਾ, ਜਿਸ ਕਾਰਨ ਛੋਟੇ ਬੱਚਿਆਂ ਸਮੇਤ ਪੂਰੇ ਪਰਿਵਾਰ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਵਿਭਾਗ ਨੂੰ ਚਿਤਾਵਨੀ ਦਿੰਦਿਆਂ ਵੱਖ-ਵੱਖ ਇਲਾਕਿਆਂ ਦੇ ਵਸਨੀਕਾਂ ਨੇ ਕਿਹਾ ਕਿ ਜੇਕਰ ਸਮੱਸਿਆ ਦਾ ਸਥਾਈ ਹੱਲ ਨਾ ਲੱਭਿਆ ਗਿਆ ਤਾਂ ਉਹ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ, ਜਿਸ ਲਈ ਵਿਭਾਗੀ ਨੀਤੀਆਂ ਜ਼ਿੰਮੇਵਾਰ ਹੋਣਗੀਆਂ। ਇਸ ਦੇ ਨਾਲ ਹੀ ਬਿਜਲੀ ਬੰਦ ਹੋਣ ਕਾਰਨ ਕਈ ਇਲਾਕਿਆਂ ਵਿਚ ਪਾਣੀ ਦੀ ਸਮੱਸਿਆ ਵੀ ਆਈ, ਜਿਸ ਕਾਰਨ ਲੋਕਾਂ ਦਾ ਗੁੱਸਾ ਵਧ ਰਿਹਾ ਸੀ।

ਇਹ ਵੀ ਪੜ੍ਹੋ: Punjab: ਪਿਆਰ ਦਾ ਖ਼ੌਫ਼ਨਾਕ ਅੰਤ! ਦੋ ਪਤੀਆਂ ਨੂੰ ਛੱਡ ਪ੍ਰੇਮੀ ਨਾਲ ਰਹਿਣਾ ਚਾਹੁੰਦੀ ਸੀ ਵਿਆਹੁਤਾ, ਪ੍ਰੇਮੀ ਨੇ ਹੀ...

ਮੀਂਹ ਰੁਕਦੇ ਹੀ ਹੱਲ ਹੋਈਆਂ ਸਮੱਸਿਆਵਾਂ : ਅਧਿਕਾਰੀ
ਅਧਿਕਾਰੀਆਂ ਦਾ ਕਹਿਣਾ ਸੀ ਕਿ ਮੀਂਹ ਦੇ ਵਿਚਕਾਰ ਫਾਲਟ ਠੀਕ ਕਰਨਾ ਸੰਭਵ ਨਹੀਂ। ਜੇਕਰ ਕੋਈ ਨੁਕਸਾਨ ਹੋ ਜਾਵੇ ਤਾਂ ਉਸ ਦੇ ਲਈ ਜ਼ਿੰਮੇਵਾਰ ਕੌਣ ਹੋਵੇਗਾ। ਅਧਿਕਾਰੀਆਂ ਨੇ ਕਿਹਾ ਕਿ ਲੋਕ ਵਾਰ-ਵਾਰ ਸ਼ਿਕਾਇਤਾਂ ਲਿਖਵਾ ਰਹੇ ਹਨ। ਇਕ ਇਲਾਕੇ ਵਿਚ ਬਿਜਲੀ ਦੀ ਖਰਾਬੀ ਦੀਆਂ 30-40 ਤੋਂ ਵੱਧ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿਸ ਕਾਰਨ ਸ਼ਿਕਾਇਤਾਂ ਦੀ ਗਿਣਤੀ ਵੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੀਂਹ ਦੌਰਾਨ ਸਹਿਯੋਗ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੀਂਹ ਰੁਕਦੇ ਹੀ ਫਾਲਟ ਦੀਆਂ ਸਮੱਸਿਆਵਾਂ ਹੱਲ ਹੋਣੀਆਂ ਸ਼ੁਰੂ ਹੋ ਗਈਆਂ ਸਨ।

ਇਹ ਵੀ ਪੜ੍ਹੋ: ਪੰਜਾਬ 'ਚ 24, 25, 26, 27 ਤਾਰੀਖ਼ਾਂ ਲਈ ਹੋਈ ਵੱਡੀ ਭਵਿੱਖਬਾਣੀ ! 11 ਜ਼ਿਲ੍ਹਿਆਂ ਦੇ ਲੋਕ ਰਹਿਣ Alert

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News