ਬਿਜਲੀ ਬੋਰਡ ਮੁਲਾਜ਼ਮਾਂ ਦੇ ਧਰਨੇ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੀ ਹੋਵੇਗੀ ਸ਼ਾਮਲ

Sunday, May 31, 2020 - 05:00 PM (IST)

ਬਿਜਲੀ ਬੋਰਡ ਮੁਲਾਜ਼ਮਾਂ ਦੇ ਧਰਨੇ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੀ ਹੋਵੇਗੀ ਸ਼ਾਮਲ

ਟਾਂਡਾ ਉੜਮੁੜ (ਵਰਿੰਦਰ ਪੰਡਿਤ) - ਖੇਤੀ ਦੇ ਨਿੱਜੀਕਰਨ ਅਤੇ ਬਿਜਲੀ ਬੋਰਡਾਂ ਕੇਂਦਰੀਕਰਨ ਦੇ ਮੁੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਹੁਸ਼ਿਆਰਪੁਰ ਇਕਾਈ ਦੀ ਇੱਕ ਅਹਿਮ ਮੀਟਿੰਗ ਪਿੰਡ ਫੱਤਾ ਕੁੱਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸਵਿੰਦਰ ਸਿੰਘ ਚੁਤਾਲਾ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਕੋਰੋਨਾ ਦੀ ਆੜ ਹੇਠ ਸਰਕਾਰ ਵੱਲੋਂ ਖੇਤੀ ਦਾ ਨਿੱਜੀਕਰਨ ਅਤੇ ਬਿਜਲੀ ਬੋਰਡਾਂ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ। ਜਿਸ ਨੂੰ ਕਿਸੇ ਵੀ ਤਰ੍ਹਾਂ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿੱਜੀਕਰਨ ਅਤੇ ਕੇਂਦਰੀਕਰਨ ਨਾਲ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ ਅਤੇ ਕਿਸਾਨਾਂ ਦੀ ਆਰਥਿਕ ਹਾਲ ਬਦ ਤੋਂ ਬਦਤਰ ਹੋ ਜਾਵੇਗੀ। 

ਪੜ੍ਹੋ ਇਹ ਵੀ ਖਬਰ - ਜਾਣੋ ਵਾਇਰਲ ਹੋ ਰਹੀ ਇਸ ਤਸਵੀਰ ਦੇ ਪਿੱਛੇ ਦਾ ਅਸਲੀ ਸੱਚ (ਵੀਡੀਓ)

ਪੜ੍ਹੋ ਇਹ ਵੀ ਖਬਰ - ਤਮਾਕੂ ਰੋਕਥਾਮ ਦਿਹਾੜੇ 'ਤੇ ਵਿਸ਼ੇਸ਼ : ਗੁਰੂ ਸਹਿਬਾਨਾਂ ਦਾ ਸੰਦੇਸ਼, ਸਿੱਖਾਂ ਲਈ ਤਮਾਕੂ 'ਜਗਤਜੂਠ' ਹੈ 

ਮੀਟਿੰਗ ਦੌਰਾਨ ਆਉਣ ਵਾਲੇ ਦਿਨਾਂ ਵਿਚ ਜਥੇਬੰਦੀ ਵੱਲੋਂ ਦਿੱਤੇ ਜਾਣ ਵਾਲੇ ਧਰਨਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਬਿਜਲੀ ਬੋਰਡ ਦੇ ਕਰਮਚਾਰੀਆਂ ਅਤੇ ਇੰਜੀਨੀਅਰਾਂ ਵੱਲੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਉਨ੍ਹਾਂ ਦਾ ਸਾਥ ਦਿੰਦੇ ਹੋਏ ਹੁਸ਼ਿਆਰਪੁਰ ਯੂਨਿਟ ਵੱਲੋਂ 1 ਜੂਨ ਨੂੰ ਬੇਗੋਵਾਲ ਵਿਖੇ ਧਰਨਾ ਦੇਵੇਗੀ। ਇਸ ਦੇ ਨਾਲ ਫੈਸਲਾ ਕੀਤਾ ਗਿਆ ਕਿ ਗੰਨਾ ਕਾਸ਼ਤਕਾਰਾਂ ਦੀ ਫਸਲ ਦੀ ਬਕਾਇਆ ਰਾਸ਼ੀ ਮਿੱਲਾਂ ਵੱਲੋਂ ਨਾ ਅਦਾ ਕੀਤੇ ਜਾਣ ਤੇ 7 ਤੇ 8 ਜੂਨ ਨੂੰ ਕੀੜੀ ਅਫਗਾਨਾ ਖੰਡ ਮਿੱਲ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ 8 ਜੂਨ ਨੂੰ ਸੂਬਾ ਭਰ ਵਿੱਚ ਡੀਸੀ ਦਫ਼ਤਰਾਂ ਅੱਗੇ ਰੋਸ ਮਾਰਚ ਅਤੇ ਧਰਨਾ ਦਿੱਤਾ ਜਾਵੇਗਾ। ਇਨ੍ਹਾਂ ਧਰਨਿਆਂ ਵਿੱਚ ਵੱਡੀ ਪੱਧਰ ’ਤੇ ਕਿਸਾਨ ਅਤੇ ਮਜ਼ਦੂਰ ਭਾਗ ਲੈਣਗੇ। ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਨਿਸ਼ਾਨ ਸਿੰਘ, ਗੋਲਾ ਸਿੰਘ, ਹਰਦੀਪ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਹੀਰਾ ਸਿੰਘ, ਮਲੂਕ ਸਿੰਘ ਆਦਿ ਮੌਜੂਦ ਸਨ।

ਪੜ੍ਹੋ ਇਹ ਵੀ ਖਬਰ - ਖੇਡ ਰਤਨ ਪੰਜਾਬ ਦੇ : ਭਾਰਤੀ ਹਾਕੀ ਦੇ ਸੁਨਹਿਰੀ ਯੁੱਗ ਦਾ ਆਖਰੀ ਦਸਤਖ਼ਤ ‘ਸੁਰਿੰਦਰ ਸਿੰਘ ਸੋਢੀ’

ਪੜ੍ਹੋ ਇਹ ਵੀ ਖਬਰ - ਜਾਣੋ 31 ਮਈ ਨੂੰ ਕਿਉਂ ਮਨਾਇਆ ਜਾਂਦਾ ਹੈ 'ਸੰਸਾਰ ਤਮਾਕੂ ਰੋਕਥਾਮ ਦਿਹਾੜਾ'

ਪੜ੍ਹੋ ਇਹ ਵੀ ਖਬਰ - ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ’ਚ ਮਦਦ ਕਰਦੇ ਹਨ ‘ਚਿੱਟੇ ਛੋਲੇ’, ਜਾਣੋ ਹੋਰ ਵੀ ਫਾਇਦੇ


author

rajwinder kaur

Content Editor

Related News